ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਤਿੰਦਰ ਸਿੰਘ ਦੇ ਪਿਤਾ ਹਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਗੁਰਦੁਆਰਾ ਦੇ ਅੰਤ੍ਰਿੰਗ ਮੈਂਬਰ ਖ਼ੁਸ਼ਵਿੰਦਰ ਸਿੰਘ ਭਾਟੀਆ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਬਿਜੈ ਸਿੰਘ, ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਸਮੇਤ ਹੋਰ ਅਧਿਕਾਰੀਆਂ ਨੇ ਵੀ ਸਤਿੰਦਰ ਸਿੰਘ ਨਾਲ ਦੁੱਖ ਸਾਂਝਾ ਕੀਤਾ ਹੈ।ਹਰਜੀਤ ਸਿੰਘ ਅੱਜ ਸਵੇਰੇ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦਾ ਅੰਤਮ ਸੰਸਕਾਰ ਚਾਟੀਵਿੰਡ ਗੇਟ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਦੇ ਸ਼ਿਰਕਤ ਕੀਤੀ ਤੇ ਹਰਜੀਤ ਸਿੰਘ ਦੀ ਮ੍ਰਿਤਕ ਦੇਹ ’ਤੇ ਦੋਸ਼ਾਲੇ ਭੇਟ ਕੀਤੇ।
ਇਸ ਮੌਕੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਕਰਮਬੀਰ ਸਿੰਘ ਕਿਆਮਪੁਰ, ਬਲਵਿੰਦਰ ਸਿੰਘ ਕਾਹਲਵਾਂ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਿੰਦਰ ਸਿੰਘ ਮਥਰੇਵਾਲ, ਮਨਜਿੰਦਰ ਸਿੰਘ ਮੰਡ, ਮੁਖਤਾਰ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਹਰਪ੍ਰੀਤ ਸਿੰਘ, ਲਖਬੀਰ ਸਿੰਘ, ਗੁਰਪ੍ਰੀਤ ਸਿੰਘ, ਸਤਬੀਰ ਸਿੰਘ ਧਾਮੀ ਤੇ ਜੋਗਿੰਦਰ ਸਿੰਘ ਅਦਲੀਵਾਲ ਸਾਬਕਾ ਸਕੱਤਰ ਆਦਿ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media