ਭਿੱਖੀਵਿੰਡ, 19 ਅਪ੍ਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਐਸ.ਓ.ਆਈ ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਵਲਟੋਹਾ ਇਸ ਵਾਰ ਲੋਕ
ਸਭਾ ਇਲੈਕਸ਼ਨ `ਚ ਅਕਾਲੀ ਦਲ ਲਈ ਅਹਿਮ ਰੋਲ ਅਦਾ ਕਰਨਗੇ, ਕਿਉਂਕਿ ਸਮੁੱਚਾ ਯੂਥ ਉਹਨਾਂ ਦੇ ਨਾਲ ਹੈ।ਮੀਡੀਆ ਨਾਲ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਰਚੰਦ ਸਿੰਘ ਸਿੱਧਵਾਂ ਨੇ ਕਿਹਾ ਕਿ ਸਮੁੱਚੇ ਖੇਮਕਰਨ ਹਲਕੇ ਵਿੱਚ ਉਹ ਪਾਰਟੀ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ।ਸਮੁੱਚੇ ਖੇਮਕਰਨ ਹਲਕੇ ਵਿੱਚ ਪਾਰਟੀ ਉਮੀਦਵਾਰ ਦੇ ਪ੍ਰਚਾਰ ਲਈ ਉਨਾਂ ਨੌਜਵਾਨਾਂ ਦੀਆਂ ਡਿਊਟੀਆਂ ਗਰਾਊਂਡ ਪੱਧਰ ਤੱਕ ਲਗਾਈਆਂ ਗਈਆਂ ਹਨ।ਲੋਕਾਂ ਦੇ ਮਿਲ ਰਹੇ ਹੁੰਗਾਰੇ ਤੋਂ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਵੱਡੀ ਜਿੱਤ ਪ੍ਰਾਪਤ ਕਰੇਗਾ।ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ ਵਿਚ ਭੇਜਿਆ ਜਾਵੇਗਾ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media