ਲੌਂਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ
ਪਿੰਡ ਜਖੇਪਲ, ਧਰਮਗੜ੍ਹ, ਸਤੌਜ, ਕਣਕਵਾਲ ਭੰਗੂਆਂ, ਫਲੇੜਾ, ਫ਼ਤਿਹਗੜ੍ਹ, ਸੰਗਤਪੁਰਾ, ਗਾਗਾ ਅਤੇ ਲਦਾਲ ਪਿੰਡਾਂ ਵਿੱਚ ਚੋਣ ਰੈਲੀਆਂ ਕੀਤੀਆਂ।ਢੀਂਡਸਾ ਨੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਇਹ ਅਹਿਸਾਸ ਕਰਵਾ ਦੇਣਗੇ ਕਿ ਧੋਖੇ ਨਾਲ ਵੋਟਾਂ ਬਟੋਰਣ ਦਾ ਕਿੰਨਾ ਖਮਿਆਜਾ ਭੁਗਤਣਾ ਪੈਂਦਾ ਹੈ।ਢੀਂਡਸਾ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਹਰ ਖੇਤਰ ਵਿੱਚ ਪਛੜ ਰਹੇ ਰਾਜ ਦੀ ਹਕੀਕਤ ਤੋਂ ਅੱਖਾਂ ਬੰਦ ਕਰ ਰੱਖੀਆਂ ਹਨ।ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਅਕਾਲੀ ਦਲ ਦੀ ਭਾਈਵਾਲ ਭਾਜਪਾ ਦੀ ਦੂਜੀ ਵਾਰ ਸਰਕਾਰ ਬਣਨ ਜਾ ਰਹੀ ਹੈ ।
ਇਸ ਮੌਕੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ, ਬਲਦੇਵ ਸਿੰਘ ਮਾਨ, ਜਥੇਦਾਰ ਗੁਰਬਚਨ ਸਿੰਘ ਬੱਚੀ, ਗਿਆਨੀ ਰਘਵੀਰ ਸਿੰਘ ਜਖੇਪਲ, ਕਰਨ ਕੈਨੇਡਾ, ਤੇਜਾ ਸਿੰਘ ਕਮਾਲਪੁਰ, ਰਜਿੰਦਰ ਦੀਪਾ, ਚੰਦ ਸਿੰਘ ਚੱਠਾ, ਐਡਵੋਕੇਟ ਕੁਲਵੰਤ ਸਿੰਘ, ਗੁਰਲਾਲ ਫ਼ਤਿਹਗੜ੍ਹ, ਹਰਿੰਦਰ ਵੀਰ ਸਿੰਘ ਫ਼ਤਿਹਗੜ੍ਹ ਅਤੇ ਪਰਮਿੰਦਰ ਸਿੰਘ ਅੜਕਵਾਸ ਸਾਬਕਾ ਸਰਪੰਚ ਵੀ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media