Sunday, May 19, 2024

ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਮੁੱਕੇਬਾਜ਼ੀ ’ਚ ਤਗਮਾ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਫ਼ਗਵਾੜਾ PUNJ1904201910ਦੇ ਲੋਆਰ ਮਹਾਵੀਰਾ ਜੈਨ ਪਬਲਿਕ ਸਕੂਲ ਵਿਖੇ ਕਰਵਾਏ ਗਏ ‘ਸਬ ਜੂਨੀਅਰ ਰਾਜ ਬਾਕਸਿੰਗ ਟੂਰਨਾਮੈਂਟ’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਕਾਂਸੀ ਦਾ ਤਗਮਾ ਹਾਸਲ ਕੀਤਾ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆ ਆਪਣੇ ਦਫ਼ਤਰ ਵਿਖੇ ਉਸ ਦਾ ਮੂੰਹ ਮਿੱਠਾ ਕਰਵਾਇਆ।
    ਪ੍ਰਿੰਸੀਪਲ ਗਿੱਲ ਨੇ ਦੱਸਿਆ ਕਿ ਅੰਡਰ 44-46 ਕਿਲੋਗ੍ਰਾਮ ਭਾਰ ਸ਼੍ਰੇਣੀ ’ਚ ਅੰਮ੍ਰਿਤਪਾਲ ਕੌਰ ਜੋ ਕਿ 8ਵੀਂ ਕਲਾਸ ਦੀ ਵਿਦਿਆਰਥਣ ਹੈ, ਨੇ ਮੁੱਕੇਬਾਜ਼ੀ ’ਚ ਕਮਾਲ ਵਿਖਾਉਂਦਿਆਂ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ।ਉਨ੍ਹਾਂ ਵਿਦਿਆਰਥਣ ਦੀ ਇਸ ਜਿੱਤ ’ਤੇ ਬਲਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਲੋਂ ਦਿੱਤੀ ਗਈ ਸਿਖਲਾਈ ਦੀ ਸ਼ਲਾਘਾ ਕੀਤੀ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …

Leave a Reply