Wednesday, May 27, 2026

ਪਿੰਡ ਸਹਾਰਾਨਾ ਦੇ 12 ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ `ਚ ਸ਼ਾਮਲ

ਭੀਖੀ, 20 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ ਦੇ 10 ਸਾਲਾ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕ ਕਾਂਗਰਸ ਤੇ PPN2004201901ਆਮ ਪਾਰਟੀ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।ਇਹ ਸ਼ਬਦ  ਮਾਨਸਾ ਹਲਕੇ ਦੇ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਪਿੰਡ ਸਹਾਰਾਨਾ ਵਿਖੇ ਆਮ ਪਾਰਟੀ ਦੇ ਆਗੂ ਬਾਜ਼ ਸਿੰਘ ਦੀ ਅਗਵਾਈ ਵਿੱਚ 12 ਪਰਿਵਾਰਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਸਮੇਂ ਕਹੇ। ਉਨਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਦੀ ਮੂੰਹ ਬੋਲਦੀ ਤਸਵੀਰ ਇਸ ਗੱਲ ਦੀ ਗਵਾਹੀ ਭਰਦੀ ਹੈ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਹਲਕੇ ਦੇ ਵਿਕਾਸ ਲਈ ਦਿਲ ਖੋਲ ਕੇ ਗਰਾਂਟਾਂ ਦਿੱਤੀਆਂ।ਉਨਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਕਾਲਾ ਸਿੰਘ, ਬਲੌਰ ਸਿੰਘ, ਨਿਰਮਲ ਸਿੰਘ, ਰਣਜੀਤ ਸਿੰਘ, ਜਸਵੰਤ ਸਿੰਘ, ਬਾਰੂ ਸਿੰਘ, ਜਗਸੀਰ ਸਿੰਘ, ਬੱਗਾ ਸਿੰਘ ਅਤੇ ਕੁਲਦੀਪ ਸਿੰਘ ਆਦਿ ਨੂੰ ਸੋਰਪੇ ਦੇ ਕੇ ਵਿਸ਼ਵਾਸ਼ ਦਿਵਾਇਆ ਕਿ ਇਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਸਰਕਲ ਪ੍ਰਧਾਨ ਸਰਜੀਤ ਸਿੰਘ ਕੋਟ ਲੱਲੂ, ਲਾਲੀ ਭੁਲਰ ਖਿਆਲਾ, ਹਰਨਾਮ ਸਿੰਘ ਸਰਪੰਚ, ਜਸਵਿੰਦਰ ਸਿੰਘ ਚਕੇਰੀਆ, ਸੁਖਦੇਵ ਸਿੰਘ ਸਰਪੰਚ, ਅਵਤਾਰ ਸਿੰਘ ਕਾਲਾ, ਰਾਮ ਕਰਨ ਸਿੰਘ, ਗੁਰਜੰਟ ਸਿੰਘ, ਡਾ. ਗੁਰਤੇਜ ਸਿੰਘ, ਮਿੱਠੂ ਸਿੰਘ ਸਿੰਗਾਰਾ ਸਿੰਘ, ਜਥੇਦਾਰ ਆਤਮਾ ਸਿੰਘ, ਵਰਿੰਦਰ ਸਿੰਘ ਸਹਾਰਨਾ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply