Wednesday, May 27, 2026

25 ਅਪ੍ਰੈਲ ਤੋਂ ਕੀਤੀ ਜਾਵੇਗੀ ਕਣਕ ਦੀ ਸਪੈਸ਼ਲ ਗਿਰਦਾਵਰੀ – ਬਸੰਤ ਗਰਗ

ਖ਼ਰਾਬ ਮੌਸਮ ਕਾਰਨ ਨੁਕਸਾਨੀਆਂ ਫਸਲਾਂ ਦਾ ਲਿਆ ਜਾਇਜ਼ਾ
ਭੀਖੀ, 20 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਮੌਸਮ ਦੀ ਖ਼ਰਾਬੀ ਕਾਰਨ ਨੁਕਸਾਨੀਆ ਫਸਲਾਂ ਦਾ ਜਾਇਜਾ਼ ਲੈਣ ਲਈ ਅੱਜ PPN2004201903ਸਪੈਸ਼ਲ ਸੈਕਟਰੀ ਰੈਵਨਿਊ ਸ੍ਰੀ ਬਸੰਤ ਗਰਗ ਉਚੇਚੇ ਤੌਰ ਤੇ ਮਾਨਸਾ ਪਹੁੰਚੇ।ਉਨ੍ਹਾਂ ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਦਫਤਰ ਮਾਨਸਾ ਵਿਖੇ ਖੇਤੀਬਾੜੀ ਵਿਭਾਗ, ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਨਾਲ ਇਕ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਇਸ ਮੌਕੇ ਵਿਸ਼ੇਸ਼ ਤੌਰ ਤੇ ਮੌਜੂਦ ਸਨ।
     ਬਸੰਤ ਗਰਗ ਨੇ ਕਿਹਾ ਕਿ ਮੌਸਮ ਦੀ ਖ਼ਰਾਬੀ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ ਜਿਸ ਕਰਕੇ 25 ਅਪ੍ਰੈਲ ਤੋਂ ਬਾਅਦ ਕਣਕ ਦੀ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ।ਉਨ੍ਹਾਂ ਹਦਾਇਤ ਕੀਤੀ ਕਿ ਜਿਸ ਵੀ ਕਿਸਾਨ ਦੀ ਫਸਲ ਨੁਕਸਾਨੀ ਗਈ ਹੈ, ਉਸ ਦਾ ਵੇਰਵਾ ਸਹੀ ਤੇ ਦਰੁੱਸਤ ਦੱਸਿਆ ਜਾਵੇ ਅਤੇ ਇਸ ਵਿਚ ਕਿਸੇ ਕਿਸਮ ਦੀ ਕੋਈ ਵਾਧ ਘਾਟ ਨਾ ਹੋਵੇ।ਉਨ੍ਹਾਂ ਕਿਹਾ ਕਿ ਰਿਪੋਰਟ ਵਿਚ ਜਿੰਨਾਂ ਨੁਕਸਾਨ ਹੋਇਆ ਹੈ ਉਹ ਬਿਲਕੁਲ ਸਹੀ ਦਰਸਾਇਆ ਜਾਵੇ।ਉਨ੍ਹਾਂ ਕਿਹਾ ਕਿ ਗਿਰਦਾਵਰੀ ਦਾ ਖਾਤਾ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਅਤੇ ਹਰ ਤਰਾਂ ਦੀ ਰਿਪੋਰਟ ਦਰੁਸਤ ਹੀ ਪੇਸ਼ ਕੀਤੀ ਜਾਵੇ।ਉਨ੍ਹਾਂ ਹਾਜਰ ਸਬੰਧਤ ਅਧਿਕਾਰੀਆਂ ਕੋਲੋਂ ਮੰਡੀਆਂ ਵਿਚ ਕਣਕ ਦੀ ਆਮਦ ਅਤੇ ਗਿਰਦਾਵਰੀ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਤਾਂ ਜੋ ਕਿਸਾਨਾ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ।
     ਇਸ ਮੌਕੇ ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ, ਐਸ.ਡੀ.ਐਮ ਬੁਢਲਾਡਾ ਆਦਿਤਯ ਢਚਵਾਲ, ਸਹਾਇਕ ਕਮਿਸ਼ਨਰ ਨਵਦੀਪ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply