ਧੂਰੀ, 20 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੱਤਰਕਾਰ ਬਨਵਾਰੀ ਜੈਨ ਤੇਰਾ ਪੰਥ ਜੈਨ ਸਭਾ (ਯੁਵਕ) ਦੇ ਸਾਬਕਾ ਪ੍ਰਧਾਨ ਸੁਰਿੰਦਰ ਜੈਨ, ਕੱਪੜਾ ਵਪਾਰੀ ਮੁਰਾਰੀ ਜੈਨ ਅਤੇ ਹਰਦੁਵਾਰੀ ਲਾਲ ਜੈਨ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨਾਂ ਦੀ ਮਾਤਾ ਸ਼੍ਰੀਮਤੀ ਵਿੱਦਿਆ ਦੇਵੀ (90) ਦਾ ਅਚਾਨਕ ਦਿਹਾਂਤ ਹੋ ਗਿਆ।ਸ਼੍ਰੀਮਤੀ ਵਿੱਦਿਆ ਦੇਵੀ ਦੀ ਮੌਤ `ਤੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨਾਭਾ, ਸਾਬਕਾ ਵਿਧਾਇਕ ਧਨਵੰਤ ਸਿੰਘ, `ਆਪ` ਦੇ ਜ਼ਿਲਾ੍ਹ ਪ੍ਰਧਾਨ ਰਾਜਵੰਤ ਸਿੰਘ ਘੁੱਲੀ, ਨਗਰ ਕੌਂਸਲ ਧੂਰੀ ਦੇ ਪ੍ਰਧਾਨ ਸੰਦੀਪ ਤਾਇਲ ਪੱਪੂ, ਵਪਾਰ ਮੰਡਲ ਧੂਰੀ ਦੇ ਪ੍ਰਧਾਨ ਵਿਕਾਸ ਜੈਨ, ਡਾ. ਅਨਵਰ ਭਸੌੜ, ਬਿੰਨੀ ਗਰਗ, ਹੰਸ ਰਾਜ ਗੁਪਤਾ, ਹੰਸ ਰਾਜ ਗਰਗ, ਅਭਿਨਵ ਗੋਇਲ, ਦਵਿੰਦਰ ਕੁਮਾਰ ਬਿੰਦਾ ਅਤੇ ਸਮੂਹ ਪੱਤਰਕਾਰ ਭਾਈਚਾਰੇ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਹਨਾਂ ਨੂੰ ਆਤਮਾ ਦੀ ਸ਼ਾਂਤੀ ਦੀ ਕਾਮਨਾ ਕੀਤੀ ਹੈ।
ਪਰਿਵਾਰ ਨੇ ਦੱਸਿਆ ਕਿ ਉਹਨਾਂ ਦੀ ਮਾਤਾ ਨਮਿੱਤ ਰੱਖੇ ਗਰੁੜ ਪੁਰਾਣ ਦੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 30 ਅਪ੍ਰੈਲ ਦਿਨ ਮੰਗਲਵਾਰ ਨੂੰ ਦੁਪਹਿਰ 1.00 ਤੋਂ 2.00 ਵਜੇ ਤੱਕ ਸ਼੍ਰੀ ਸਨਾਤਨ ਧਰਮ ਸਭਾ ਧੂਰੀ ਵਿਖੇ ਹੋਵੇਗੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …