Tuesday, July 28, 2026

ਭਾਜਪਾ ਆਗੂ ਸ਼ਵੇਤ ਮਲਿਕ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ – ਔਜਲਾ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਸਰੀ ਵਾਰ ਚੋਣ ਮੈਦਾਨ ਕੁੱਦੇ ਮੌਜੂਦਾ ਮੈਂਬਰ ਲੋਕ ਸਭਾ ਗੁਰਜੀਤ Gurjeet Aujlaਸਿੰਘ ਔਜਲਾ ਨੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਖਿਲਾਫ ਕੀਤੀ ਮਨਘੜਤ ਬਿਆਨਬਾਜੀ ਦਾ ਮੋੜਵਾਂ ਜਵਾਬ ਦਿੰਦਿਆਂ ਉਨ੍ਹਾਂ ਨੂੰ ਆਪਣੀ ਪੀੜੀ ਹੇਠ ਸੋਟਾ ਫੇਰਨ ਦੀ ਸਲਾਹ ਦਿਤੀ।ਔਜਲਾ ਨੇ ਕਿਹਾ ਕਿ ਜੋ ਪਾਰਟੀ ਇੰਨਾਂ ਸਮਾਂ ਬੀਤ ਜਾਣ `ਤੇ ਵੀ ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਲਈ ਆਪਣੇ ਉਮੀਦਵਾਰਾਂ ਦੀ ਚੋਣ ਨਹੀਂ ਕਰ ਸਕੀ, ਉਹ ਚੋਣ ਮੈਦਾਨ ਵਿੱਚ ਕੀ ਗੁੱਲ ਖਿਲਾਏਗੀ? ਉਨਾਂ ਕਿਹਾ ਕਿ ਪੰਜਾਬ ਕਾਂਗਰਸ ਸੂਬੇ ਦੀਆਂ 13 ਦੀਆਂ 13 ਸੀਟਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ `ਚ ਜਿੱਤ ਕੇ ਰਾਹੁਲ ਗਾਂਧੀ ਦੀ ਝੋਲੀ ਵਿੱਚ ਪਾਏਗੀ ।ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਨਗਰ ਨਿਗਮ ਦੀ ਕੌਂਸਲਰ ਦੀ ਸੀਟ ਤੋਂ ਹਾਰ ਦਾ ਮੂੰਹ ਵੇਖਣ ਵਾਲੇ ਭਾਜਪਾ ਆਗੂ ਸ਼ਵੇਤ ਮਲਿਕ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਪਣੀ ਵੱਡੀ ਹਾਰ ਨੂੰ ਦੇਖਦਿਆਂ ਖੁੱਦ ਚੋਣ ਮੈਦਾਨ ਵਿੱਚ ਆਉਣ ਤੋਂ ਕੰਨੀ ਕਤਰਾ ਰਹੇ ਹਨ ਅਤੇ ਕਿਸੇ ਹੋਰ ਨੂੰ ਬਲੀ ਦਾ ਬੱਕਰਾ ਬਣਾ ਕੇ ਮੈਦਾਨ ਵਿੱਚ ਉਤਾਰਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ।ਔਜਲਾ ਨੇ ਕਿਹਾ ਕਿ ਮਲਿਕ ਬਿਨਾਂ ਸਵਾਰ ਦੇ ਘੋੜੇ ਭਜਾ ਰਹੇ ਹਨ।ਬਿਨ੍ਹਾਂ ਉਮੀਦਵਾਰ ਤੋਂ ਚੋਣ ਦਫਤਰ ਦਾ ਉਦਘਾਟਨ ਕਰ ਕੇ ਭਾਜਪਾ ਆਗੂ ਸਾਬਤ ਕਰ ਚੁੱਕੇ ਹਨ ਕਿ ਅੰਮ੍ਰਿਤਸਰ ਤੋਂ ਭਾਜਪਾ ਨੂੰ ਚੋਣ ਲੜਨ ਲਈ ਕੋਈ ਉਮੀਦਵਾਰ ਨਹੀਂ ਮਿਲ ਰਿਹਾ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply