ਔਜਲਾ ਦੀ ਚੋਣ ਮੁਹਿੰਮ ਭਖਾਉਣ ਲਈ ਦਿੱਲੀ ਤੋਂ ਅੰਮ੍ਰਿਤਸਰ ਪੁੱਜੇ ਸਰਨਾ ਭਰਾ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ
ਸਿਖਰਾਂ `ਤੇ ਪਹੁੰਚਾਉਣ ਪੁੱਜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਔਜਲਾ ਨਾਲ ਕਿਹਾ ਹੈ ਕਿ ਦੇਸ਼ ਅੰਦਰ ਪਿਛਲੇ 5 ਸਾਲਾਂ ਵਿੱਚ ਘੱਟ ਗਿਣਤੀ ਸੰਸਥਾਵਾਂ ਤੇ ਘੱਟ ਗਿਣਤੀ ਲੋਕਾਂ ਤੇ ਹੋਏ ਹਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਨੂੰ ਦੇਸ਼ ਵਾਸੀਆਂ ਤੋਂ ਵੋਟਾਂ ਮੰਗਣ ਦਾ ਕੋਈ ਹੱਕ ਨਹੀਂ।
ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਜਨਰਲ ਸਕੱਤਰ ਸੋਨੂੰ ਜਾਫਰ ਤੇ ਹਰਜੋਤ ਸਿੰਘ ਸੰਧੂ ਦੇ ਵਿਸੇਸ਼ ਸੱਦੇ `ਤੇ ਪੁੱਜੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਮਾਮਲਿਆਂ ਦੇ ਮੁੱਖ ਸਲਾਹਕਾਰ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਦੇਸ਼ ਅੰਦਰ ਫਿਰਕਾਪ੍ਰਸਤੀ ਤੇ ਘੱਟ ਗਿਣਤੀ ਲੋਕਾਂ ਖਿਲਾਫ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਘੱਟਗਿਣਤੀ ਲੋਕ ਸਹਿਮ ਦੇ ਮਾਹੌਲ ਵਿੱਚ ਹਨ।ਸਰਨਾ ਕਿਹਾ ਕਿ ਆਏ ਦਿਨ ਭਾਜਪਾ ਆਗੂ ਘੱਟਗਿਣਤੀ ਲੋਕਾਂ ਖਾਸ ਕਰਕੇ ਮੁਸਲਮਾਨ ਤੇ ਇਸਾਈ ਬਿਰਾਦਰੀ ਖਿਲਾਫ ਕੂੜ ਪ੍ਰਚਾਰ ਕਰ ਰਹੇ ਹਨ।ਜਿਸ ਕਾਰਨ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲਾ ਭਾਰਤੀ ਸੰਵਿਧਾਨ ਭਾਜਪਾ ਸਰਕਾਰ ਦੇ ਸੱਤਾ ਵਿੱਚ ਆਉਣ ਕਾਰਨ ਖਤਰੇ ਵਿੱਚ ਪੈ ਜਾਏਗਾ।ਸਰਨਾ ਨੇ ਕਿਹਾ ਕਿ ਇਕ ਪਾਸੇ ਭਾਜਪਾ ਦੇਸ਼ ਦੀਆਂ ਫੌਜਾਂ ਦੀਆਂ ਕੁਰਬਾਨੀਆਂ ਦੇ ਨਾਮ `ਤੇ ਝੂਠੀ ਸਿਆਸਤ ਕਰਕੇ ਦੇਸ਼ ਦੀ ਸੱਤਾ ਤੇ ਕਾਬਜ ਹੋਣ ਦੇ ਸੁਫਨੇ ਲੈ ਰਹੀ ਹੈ, ਉਥੇ ਹੀ ਮੱਧ ਪ੍ਰਦੇਸ਼ ਵਿੱਚ ਭਾਜਪਾ ਦੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰੀ ਗਈ ਸਾਧਵੀ ਪ੍ਰਤਿਗਿਆ ਵਲੋਂ ਅੱਤਵਾਦੀਆਂ ਨਾਲ ਲੜਾਈ ਲੜਦਿਆਂ ਸ਼ਹੀਦ ਹੋਏ ਮਹਾਂਰਾਸਟਰ ਦੇ ਪੁਲਿਸ ਅਧਿਕਾਰੀ ਖਿਲ਼ਾਫ ਜਹਿਰ ਉਗਲਣ ਤੇ ਭਾਜਪਾ ਦੀ ਅਸਲੀਅਤ ਦੇਸ਼ ਦੀ ਜਨਤਾ ਦੇ ਸਾਹਮਣੇ ਆਉਣ ਕਾਰਨ ਇਹ ਸਾਫ ਹੋ ਚੁੱਕਾ ਹੈ ਕਿ ਭਾਜਪਾ ਸਿਰਫ ਦੇਸ਼ ਦੇ ਸ਼ਹੀਦਾਂ ਦੇ ਨਾਮ `ਤੇ ਸਿਰਫ ਸਿਆਸਤ ਹੀ ਕਰ ਸਕਦੀ ਹੈ।ਉਸ ਦੇ ਨੇਤਾਵਾਂ ਨੂੰ ਭਾਰਤੀ ਫੌਜ ਤੇ ਪੁਲਿਸ ਦੇ ਸ਼ਹੀਦਾਂ ਨਾਲ ਕੋਈ ਵਾਹ ਵਾਸਤਾ ਨਹੀਂ ਹੈ।
ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਔਜਲਾ, ਦਿਲਸ਼ਾਦ ਬੋਪਾਰਾਏ, ਸਰਪੰਚ ਸੁਖਪਾਲ ਸਿੰਘ ਸੁੱਖ ਕੰਦੋਵਾਲੀ, ਮਨਪ੍ਰੀਤ ਸਿੰਘ ਭਿਟੇਵੱਡ, ਐਡਵੋਕੇਟ ਸੁਰਿੰਦਰ ਸਿੰਘ ਮਨਾਵਾਂ, ਅਮਰੀਕ ਅਵਾਨ, ਕੁਲਵਿੰਦਰ ਰਮਦਾਸ, ਸਰਪੰਚ ਸੈਮੂਅਲ ਦੂਜੋਵਾਲ ਆਦਿ ਹਾਜਰ ਸਨ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media