Sunday, April 26, 2026

ਕੇਵਲ ਸਿੰਘ ਢਿੱਲੋਂ ਨੇ ਤਪਾ ਵਿਖੇ ਭਾਰੀ ਵਰਕਰਾਂ ਨੂੰ ਕੀਤਾ ਸੰਬੋਧਨ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ PUNJ2104201902ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੇ ਚੋਣ ਪ੍ਰਚਾਰ ਲਈ ਤਪਾ ਵਿਖੇ ਪੁੱਜੇ ਅਤੇ ਇੱਥੇ ਕਾਂਗਰਸੀ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਨ ਦੌਰਾਨ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਹਰ ਵਰਗ ਦਾ ਖਾਸ ਖਿਆਲ  ਰੱਖਿਆ ਹੈ, ਜਿਸ ਦੀ ਬਦੌਲਤ ਪੰਜਾਬ ਅੱਜ ਇਕ ਵਾਰ ਫੇਰ ਵਿਕਾਸ ਦੀ ਲੀਹ ਵੱਲ ਮੁੜ ਪਿਆ ਹੈ।ਕੇਂਦਰ ਦੀ ਭਾਜਪਾ ਸਰਕਾਰ `ਤੇ ਵਰਦਿਆਂ ਉਹਨਾਂ ਕਿਹਾ ਕਿ ਜੀ.ਐਸ.ਟੀ ਅਤੇ ਨੋਟਬੰਦੀ ਨੇ ਦੇਸ਼ ਦਾ ਲੱਕ ਤੋੜ ਦਿੱਤਾ ਹੈ, ਜਿਸ ਕਰਕੇ ਦੇਸ਼ ਦੀ ਆਰਥਿਕ ਹਾਲਤ ਬਦ ਤੋਂ ਬਦਤਰ ਹੋ ਗਈ ਹੈ।ਉਨਾਂ ਨੇ ਦੇਸ਼ ਵਿੱਚ ਵੰਡੀਆ ਪਾਉਣ ਦੀ ਕੋਸ਼ਿਸ਼ ਕਰ ਰਹੀ ਭਾਜਪਾ ਨੂੰ ਵੋਟ ਨਾ ਦੇਣ ਦੀ ਅਪੀਲ ਕੀਤੀ।ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਤਪਾ ਹਲਕੇ ਦੀਆਂ ਮੁਸ਼ਕਲਾਂ ਤੋਂ ਉਹ ਬਾਖੂਬੀ ਜਾਣੂ ਹਨ ਅਤੇ ਹਲਕੇ ਦੀ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ `ਤੇ ਹੱਲ ਕਰਵਾਉਣਗੇ।
                 ਇਸ ਮੌਕੇ ਤੇ ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ, ਬਰਨਾਲਾ ਜਿਲਾ ਪ੍ਰਧਾਨ ਰੂਪੀ ਕੌਰ, ਸੁਰਿੰਦਰ ਕੌਰ ਵਾਲੀਆਂ, ਅਮਰਜੀਤ ਧਾਲੀਵਾਲ ਸਕੱਤਰ ਪੰਜਾਬ ਕਾਂਗਰਸ, ਆਸ਼ੂ ਭੂਤ ਪ੍ਰਧਾਨ ਨਗਰ ਪਾਲਿਕਾ, ਕਾਲਾ ਭੂਤ, ਕੂਲਦੀਪ ਸਿੰਘ ਕਾਲਾ ਢਿੱਲੋਂ , ਜਗਜੀਤ ਢਿੱਲੋਂ ਸਕੱਤਰ ਪੰਜਾਬ ਕਾਂਗਰਸ, ਮਲਕੀਤ ਕੌਰ ਸਹੋਤਾ ਸਕੱਤਰ ਮਹਿਲਾ ਕਾਂਗਰਸ ਦੇ ਨਾਲ ਵੱਖ ਵੱਖ ਪਿੰਡਾਂ ਦੇ ਸਰਪੰਚ-ਪੰਚ, ਬਲਾਕ ਸਮਿਤੀ ਮੈਂਬਰ, ਜ਼ਿਲਾ ਪਰਿਸ਼ਦ ਮੈਂਬਰ, ਮਹਿਲਾ ਕਾਂਗਰਸ, ਯੂਥ ਆਗੂ ਅਤੇ ਵੱਡੀ ਗਿਣਤੀ `ਚ ਲੋਕ ਮੌਜੂਦ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply