Sunday, July 26, 2026

ਸ਼੍ਰੀਲੰਕਾ `ਚ ਚਰਚਾਂ `ਤੇ ਹੋਏ ਹਮਲਿਆਂ ਦੀ ਐਮ.ਪੀ ਔਜਲਾ ਵਲੋਂ ਸਖਤ ਸ਼ਬਦਾਂ `ਚ ਨਿਖੇਧੀ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ)- ਭਾਰਤ ਦੇ ਗੁਆਂਢੀ ਦੇਸ਼ ਸ਼੍ਰੀਲੰਕਾ ਦੀ ਧਰਤੀ `ਤੇ ਚਰਚਾਂ `ਤੇ ਹੋਏ Aujla Gurjeetਸਿਲਸਿਲੇਵਾਰ ਧਮਾਕਿਆਂ ਦੀ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹਮਲੇ ਨੂੰ ਮਨੁੱਖਤਾ `ਤੇ ਹਮਲਾ ਕਰਾਰ ਦਿੱਤਾ ਹੈ।
             ਸ਼੍ਰੀਲੰਕਾ ਦੇ ਧਮਾਕਿਆਂ ਕਾਰਨ ਵੱਡੀ ਗਿਣਤੀ ਵਿੱਚ ਆਪਣੀ ਜਾਨ ਗਵਾ ਚੁੱਕੇ ਇਸਾਈ ਭਾਈਚਾਰੇ ਦੇ ਲੋਕਾਂ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਔਜਲਾ ਨੇ ਕਿਹਾ ਕਿ ਵਿਸ਼ਵ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਖਿਲ਼ਾਫ ਪੂਰੇ ਵਿਸ਼ਵ ਨੂੰ ਇਕ ਹੋਣਾ ਚਾਹੀਦਾ ਹੈ।ਔਜਲਾ ਨੇ ਅੱਜ ਇਸਾਈ ਭਾਈਚਾਰੇ ਦੇ ਧਾਰਮਿਕ ਆਗੂਆਂ ਨਾਲ ਇਸ ਸੰਬੰਧੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਜੋ ਲੋਕ ਮਨੁੱਖਤਾ ਦੇ ਧਰਮ ਖਿਲਾਫ ਅਜਿਹੇ ਘਾਣ ਨੂੰ ਪਹਿਲ ਦਿੰਦੇ ਹਨ ਪ੍ਰਮਾਤਮਾ ਉਨ੍ਹਾਂ ਨੂੰ ਕਦੇ ਮਾਫ ਨਹੀਂ ਕਰ ਸਕਦਾ। ਔਜਲਾ ਨੇ ਅਜਿਹੀਆਂ ਘਿਣਾਉਣੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਨੁੱਖਤਾ ਦਾ ਦੋਸ਼ੀ ਕਰਾਰ ਦਿੰਦਿਆਂ ਈਸਾਈ ਭਾਈਚਾਰੇ ਦੇ ਆਗੂਆਂ ਨੂੰ ਵਿਸਵਾਸ਼ ਦਿਵਾਇਆ ਕਿ ਦੁਖ ਦੀ ਇਸ ਘੜੀ ਵਿੱਚ ਕਾਂਗਰਸ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚਾ ਦੇਸ਼ ਉਨ੍ਹਾਂ ਨਾਲ ਖੜਾ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply