ਤਰਨ ਤਾਰਨ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਫੈਲੋਕੇ ਸਾਬਕਾ ਸਰਪੰਚ ਸੂਰਤਾ ਸਿੰਘ ਦੇ ਗ੍ਰਹਿ ਲੋਕ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਪਿੰਡ ਦੇ ਮੋਹਤਬਰਾਂ ਦੇ ਨਾਲ ਮੀਟਿੰਗ ਕੀਤੀ।ਵਰਣਨਯੋਗ ਹੈ ਕਿ ਬੀਬੀ ਖਾਲੜਾ ਦੇ ਪਰਿਵਾਰ ਵਲੋਂ ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕੀਤੀ ਗਈ ਸੀ ਜਿਸ ਲਈ ਸਾਰੀਆਂ ਹਮਖਿਆਲ ਪਾਰਟੀਆਂ ਸਹਿਯੋਗ ਕਰ ਰਹੀਆਂ ਹਨ।
ਬ੍ਰਹਮਪੁਰਾ ਨੇ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਵਿਚ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਦਿੱਤੀ ਸ਼ਹਾਦਤ ਦੀ ਹਮਦਰਦੀ ਹੈ ਅਤੇ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣ ਦਾ ਇਹ ਬਿਲਕੁੱਲ ਸਹੀ ਸਮਾਂ ਹੈ, ਜਿੰਨਾਂ ਪੰਜਾਬ ਨੂੰ ਬਰਬਾਦੀ ਦੇ ਕੰਢੇ ਖੜਾ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਰਵਾਇਤੀ ਪਾਰਟੀਆਂ ਹਨ, ਜਿੰਨਾਂ ਨੇ ਸੁਬੇ ਦੇ ਲੋਕਾਂ ਨੂੰ ਸਵਾਏ ਬਰਬਾਦੀ ਦੇ ਕੁੱਝ ਨਹੀਂ ਦਿੱਤਾ। ਉਨ੍ਹਾਂ ਪੰਜਾਬ ਡੈਮੋਕ੍ਰੇਟਿਕ ਐਲਾਇੰਸ ਦੇ ਆਗੂ ਸੁਖਪਾਲ ਖਹਿਰਾ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸਮੇਂ ਦੀ ਨਜ਼ਾਕਤ ਨੂੰ ਸਮਝਦੇ ਹੋਏ ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਬੀਬੀ ਖਾਲੜਾ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਤਾਂ ਜੋ ਵੋਟਾਂ ਵੰਡੀਆਂ ਨਾ ਜਾ ਸਕੇ।
ਬ੍ਰਹਮਪੁਰਾ ਨੇ ਇਸ ਮੌਕੇ ਦੇਸ਼ ਦੀ ਸੱਤਾਧਾਰੀ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਤੇ ਹਮਲਾ ਕਰਦਿਆਂ ਕਿਹਾ ਕਿ ਮੋਦੀ ਨੇ ਸਿਵਾਏ ਜੁਮਲਿਆਂ ਤੋਂ ਇਲਾਵਾ ਲੋਕਾਂ ਨੂੰ ਹੋਰ ਕੁੱਝ ਨਹੀਂ ਦਿੱਤਾ ਅਤੇ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੀਆਂ 13 ਦੀਆਂ 13 ਸੀਟਾਂ ਤੇ ਅਕਾਲੀ-ਭਾਜਪਾ ਬੁਰੀ ਤਰ੍ਹਾਂ ਨਾਲ ਹਾਰੇਗੀ।
ਇਸ ਮੌਕੇ ਕਸ਼ਮੀਰ ਸਿੰਘ, ਗੁਲਜਾਰ ਸਿੰਘ ਮੈਂਬਰ, ਬਲਜਿੰਦਰ ਸਿੰਘ ਫੈਲੋਕੇ, ਨਿਸ਼ਾਨ ਸਿੰਘ ਮੈਂਬਰ, ਮੰਗਲ ਸਿੰਘ, ਡਾ: ਹਰਦੇਵ ਸਿੰਘ, ਮੇਜਰ ਸਿੰਘ, ਜਸਵੰਤ ਸਿੰਘ, ਮੁਖਤਾਰ ਸਿੰਘ, ਸੁੱਖਰਾਜ ਸਿੰਘ, ਗੁਰਪ੍ਰੀਤ ਸਿੰਘ, ਸੂਰਤਾ ਸਿੰਘ, ਚੰਨਣ ਸਿੰਘ, ਸਵਿੰਦਰ ਸਿੰਘ, ਗੁਰਭੇਜ ਸਿੰਘ, ਬਲਕਾਰ ਸਿੰਘ, ਮੰਗਾ ਸਿੰਘ, ਮੁਖਵਿੰਦਰ ਸਿੰਘ, ਸਵਿੰਦਰ ਸਿੰਘ, ਦਿਲਬਾਗ ਸਿੰਘ, ਭੋਲਾ ਸਿੰਘ ਆਦਿ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media