ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗੁਰੂਰ ਤੋਂ ਲੋਕ ਸਭਾ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੱਘ ਢਿੱਲੋਂ ਨੇ ਸੰਦੌੜ ਵਿਖੇ ਆਪਣੇ ਚੋਣ ਦਫਤਰ ਦਾ ਉਦਘਾਟਨ ਕੀਤਾ।ਇਸ ਸਮੇਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੀ ਮੌਜੂਦ ਸਨ।ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ `ਚ ਹਰ ਵਰਗ ਦਾ ਖਾਸ ਖਿਆਲ ਰੱਖਿਆ ਹੈ।ਜਿਸ ਦੀ ਬਦੌਲਤ ਪੰਜਾਬ ਅੱਜ ਇਕ ਵਾਰ ਫੇਰ ਵਿਕਾਸ ਦੀ ਲੀਹ ਵੱਲ ਮੁੜ ਰਿਹਾ ਹੈ, ਜਦਕਿ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਪੰਜਾਬ ਅੰਦਰ ਕਿਸਾਨੀ ਅਤੇ ਜਵਾਨੀ ਦਾ ਘਾਣ ਹੀ ਹੋਇਆ ਸੀ।ਉਹਨਾਂ ਦਾ ਮੁੱਖ ਮਕਸਦ ਹੀ ਵਿਕਾਸ ਕਰਵਾਉਣਾ ਅਤੇ ਇਲਾਕੇ ਵਿੱਚ ਵੱਡੀ ਇੰਡਸਟਰੀ, ਸਿਹਤ ਸੰਭਾਲ, ਅਤੇ ਸਿੱਖਿਆ ਨੂੰ ਉਪਰ ਚੁੱਕਣਾ ਹੈ।
ਇਸ ਮੌਕੇ ਸੰਦੌੜ ਅਤੇ ਹੋਰ ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ, ਮਹਿਲਾ ਕਾਂਗਰਸ ਤੇ ਯੂਥ ਆਗੂ ਅਤੇ ਵੱਡੀ ਗਿਣਤੀ `ਚ ਕਾਂਗਰਸੀ ਵਰਕਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media