Sunday, April 19, 2026

ਵਾਇਸ ਆਫ ਅੰਮ੍ਰਿਤਸਰ ਨੇ ਰੋੜੀਵਾਲਾ ਸਕੂਲ ਦੇ ਵਿਦਿਆਰਥੀਆਂ ਨੂੰ ਬੈਗ ਤੇ ਸਟੇਸ਼ਨਰੀ ਵੰਡੀ

PPN2204201923ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਾਤਾਵਰਨ ਦੀ ਸ਼ੁਧਤਾ ਤੋਂ ਇਲਾਵਾ ਸਰਕਾਰੀ ਸਕੂਲਾਂ ਅੰਦਰ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਨਿਰੰਤਰ ਯਤਨਸ਼ੀਲ ਸਮਾਜ ਸੇਵੀ ਸੰਸਥਾ ਵਾਇਸ ਆਫ ਅੰਮ੍ਰਿਤਸਰ ਵਲੋਂ ਅੱਜ ਸਥਾਨਕ ਸ਼ਹਿਰ ਦੀ ਬੁੱਕਲ ਵਿੱਚ ਵਸੇ ਛੋਟੇ ਜਿਹੇ ਪਿੰਡ ਰੋੜੀਵਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ 150 ਦੇ ਕਰੀਬ ਵਿਦਿਆਰਥੀਆਂ ਨੂੰ ਸਕੂਲ ਬੈਗ, ਸਟੇਸ਼ਨਰੀ ਤੇ ਖਾਣ ਪੀਣ ਦਾ ਸਮਾਨ ਵੰਡਿਆ ਗਿਆ।
ਸਕੂਲ ਵਿੱਚ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਬੋਲਦਿਆਂ ਸੰਸਥਾ ਦੇ ਸੰਸਥਾਪਕ ਡਾ: ਰਕੇਸ਼ ਸ਼ਰਮਾ, ਪ੍ਰਧਾਨ ਸ਼ੀਨੂ ਅਰੋੜਾ ਤੇ ਉਪ ਪ੍ਰਧਾਨ ਇੰਦੂ ਅਰੋੜਾ ਆਦਿ ਨੇ ਦੱਸਿਆ ਕਿ ਐਨ.ਜੀ.ਓ ਵਲੋਂ ਪਲੀਤ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਕਰਨ ਦੇ ਮਕਸਦ ਨਾਲ ਵੱਡੀ ਗਿਣਤੀ ਵਿੱਚ ਰੁੱਖ ਲਾਉਣ, ਸਵੱਛਤਾ ਅਭਿਆਨ ਤਹਿਤ ਸ਼ਹਿਰ ਦੇ ਵੱਖ-ਵੱਖ ਹਿਸਿਆਂ `ਚ ਸਫਾਈ ਮੁਹਿੰਮ ਚਲਾਉਣ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਵਿਦਿਆਰਥੀਆਂ ਦੀਆਂ ਜਰੂਰਤਾਂ ਨੂੰ ਮੁੱਖ ਰੱਖ ਕੇ ਫਰਨੀਚਰ, ਗਰਮ ਵਰਦੀਆਂ, ਸਕੂਲ ਬੈਗ, ਸਟੇਸ਼ਨਰੀ ਤੇ ਹੋਰ ਲੋੜੀਂਦਾ ਸਮਾਨ ਲੰਮੇਂ ਸਮੇਂ ਤੋਂ ਵੰਡਿਆ ਜਾ ਰਿਹਾ ਹੈ। ਉਨ੍ਹਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ, ਵਿਦੇਸ਼ੀ ਵੱਸਦੇ ਪੰਜਾਬੀਆਂ ਤੇ ਆਮ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਰੁਝੇਵਿਆਂ ਭਰੀ ਜਿੰਦਗੀ `ਚੋਂ ਵਕਤ ਕੱਢ ਕੇ ਆਪਣੇ ਵਾਤਾਵਰਨ ਨੂੰ ਬਚਾਉਣ ਤੇ ਲੋੜਵੰਦਾਂ ਦੀ ਮਦਦ ਕਰਨ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।
ਰੋੜੀਵਾਲਾ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਪਰਮਜੀਤ ਕੌਰ, ਅਧਿਆਪਕ ਮਨਪ੍ਰੀਤ ਸਿੰਘ ਸੰਧੂ, ਹਰਪਿੰਦਰ ਸਿੰਘ ਗਿੱਲ, ਅਜਮੇਰਪਾਲ ਕੌਰ, ਜਸਵੀਰ ਕੌਰ ਆਦਿ ਵਲੋਂ ਐਨ.ਜੀ.ਓ ਦੇ ਸਮੂਹ ਅਹੁਦੇਦਾਰਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਵਲੋਂ ਨਿਭਾਏ ਇਸ ਕਾਰਜ ਦੀ ਭਰਪੂਰ ਸ਼ਲਾਘਾ ਵੀ ਕੀਤੀ।
ਇਸ ਮੌਕੇ ਰਾਖੀ ਵਰਮਾਨੀ, ਨੁਪੂਰ ਅਗਰਵਾਲ ਗੌਰਵ ਅਰੋੜਾ, ਜਸਜੀਤ ਸਿੰਘ, ਸ਼ਾਹ ਅਤਿਸ਼ਮ ਖਾਨ, ਰਾਜਵਿੰਦਰ ਸਿੰਘ ਰਾਜਾ, ਇਕਬਾਲ ਸਿੰਘ, ਵਿਕਾਸ ਅਰੋੜਾ, ਹਰਮੀਤ ਸਿੰਘ, ਸਰਬਜੀਤ ਸਿੰਘ ਬਮਰਾਹ, ਗੰਭੀਰ ਕੁਮਾਰ, ਕੁਲਰਾਜ ਸਿੰਘ, ਆਦਿ ਤੋਂ ਇਲਾਵਾ ਐਨ.ਜੀ.ਓ ਦੇ ਸਮੂਹ ਅਹੁੱਦੇਦਾਰ ਤੇ ਮੈਂਬਰ ਹਾਜਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply