ਸੰਦੌੜ, 23 ਅਪ੍ਰੈਲ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਿਵਲ ਸਰਜਨ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਪੰਜਗਰਾਈਆਂ ਡਾ. ਹਰਿੰਦਰਪਾਲ ਸਿੰਘ ਨੇ ਮਲੇਰੀਆ ਦਿਵਸ ਸਬੰਧੀ ਸਿਹਤ ਸੁਪਰਵਾਈਜਰ (ਮੇਲ) ਟੀਮ ਨਾਲ ਵਿਸੇਸ਼ ਮੀਟਿੰਗ ਕੀਤੀ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਹਰਿੰਦਰਪਾਲ ਸਿੰਘ ਨੇ ਦੱਸਿਆ ਕਿ 25 ਅਪ੍ਰੈਲ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਸ਼ਵ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ 25 ਨੂੰ ਬਲਾਕ `ਚ ਮਲੇਰੀਆ ਦਿਵਸ ਤਹਿਤ ਵੱਖ ਵੱਖ ਸਿਹਤ ਗਤੀਵਿਧੀਆਂ ਕੀਤੀਆਂ ਜਾਣਗੀਆਂ।
ਇਸ ਮੌਕੇ ਸਿਹਤ ਸੁਪਰਵਾਈਜਰ ਨਿਰਭੈ ਸਿੰਘ ਲੱਡਾ, ਗੁਰਮੀਤ ਸਿੰਘ, ਹਰਦੇਵ ਸਿੰਘ, ਹਰਮਿੰਦਰ ਸਿੰਘ, ਡਾ. ਰੂਨਾ, ਡਾ. ਮੁਹੰਮਦ ਇਰਫਾਨ, ਕਮਲਜੀਤ ਕੌਰ ਟਿੱਬਾ, ਰਾਜੇਸ਼ ਕੁਮਾਰ ਰਿਖੀ, ਕੁਲਵੰਤ ਸਿੰਘ ਗਿੱਲ, ਕੁਲਦੀਪ ਸਿੰਘ ਛੀਨੀਵਾਲ, ਦਲੀਪ ਸਿੰਘ ਸਮੇਤ ਮੁੱਢਲਾ ਸਿਹਤ ਕੇਂਦਰ ਦਾ ਸਮੂਹ ਸਟਾਫ ਹਾਜ਼ਰ ਸੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …