Thursday, March 5, 2026

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਵਲੋਂ ਸ੍ਰੀਲੰਕਾ ਧਮਕਿਆਂ ’ਤੇ ਦੁੱਖ ਪ੍ਰਗਟ

ਨਵੀਂ ਦਿੱਲੀ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀਲੰਕਾ ’ਚ ਹੋਏ ਬੰਬ ਧਮਾਕਿਆਂ ’ਤੇ Sirsa Manjinderਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਅੱਜ ਦੇ ਸਮੇਂ ਅੱਤਵਾਦ ਪੂਰੀ ਦੁਨੀਆ ਦੀ ਸਮੱਸਿਆ ਹੈ।ਉਹਨਾਂ ਕਿਹਾ ਕਿ ਸ੍ਰੀ ਲੰਕਾ ’ਚ ਹੋਏ ਬੰਬ ਧਮਾਕਿਆਂ ’ਚ 290 ਜਾਨਾਂ ਗਈਆਂ ਹਨ। ਉਨਾਂ ਕਿਹਾ ਕਿ ਬੇਗੁਨਾਹ ਲੋਕਾਂ ਨੂੰ ਮਾਰਨ ਨਾਲ ਕੋਈ ਮਸਲਾ ਹੱਲ ਨਹੀਂ ਹੁੰਦਾ ਅਤੇ ਨਾ ਹੀ ਅਜਿਹੀ ਘਿਨੌਣੀ ਹਰਕਤ ਨੂੰ ਅਸੀਂ ਬਹਾਦਰੀ ਵਾਲਾ ਕਾਰਨਾਮਾ ਕਹਿ ਸਕਦੇ ਹਾਂ ਸਗੋਂ, ਅਜਿਹੀਆਂ ਕਾਰਵਾਈਆਂ ਤਾਂ ਕਾਇਰਤਾ ਨੂੰ ਹੀ ਦਰਸਾਉਂਦੀਆਂ ਹਨ।ਜਾਰੀ ਪ੍ਰੈਸ ਬਿਆਨ ਵਿੱਚ ਸਿਰਸਾ ਨੇ ਬੰਬ ਧਮਾਕਿਆਂ ’ਚ ਮਰਨ ਵਾਲੇ ਭਾਰਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।

 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply