ਲੌਂਗੋਵਾਲ, 23 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸਾਹੋਕੇ ਦੇ ਵਸਨੀਕ ਢਾਡੀ ਸੁਰਜੀਤ ਸਿੰਘ ਸਾਜਨ ਜਦੋ ਪਿੰਡ ਢੱਡਰੀਆਂ ਤੋਂ ਸਾਹੋਕੇ ਨੂੰ
ਆਪਣੇ ਘਰ ਵਾਪਸ ਪਰਤ ਰਹੇ ਸਨ ਤਾਂ ਉਨ੍ਹਾਂ ਦੇ ਮੋਟਰਸਾਈਕਲ ਨਾਲ ਇੱਕ ਆਵਾਰਾ ਢੱਠਾ ਟਕਰਾ ਜਾ `ਤੇ ਉਹ ਸਖਤ ਜਖ਼ਮੀ ਹੋ ਗਏ।ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਸੁਨਾਮ ਵਿਖੇ ਲਿਜਾਇਆ ਗਿਆ, ਇਥੋਂ ਉਨ੍ਹਾਂ ਨੂੰ ਪਟਿਆਲਾ ਵਿਖੇ ਭੇਜਿਆ ਗਿਆ। ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਉਨ੍ਹਾਂ ਦੀ ਹਾਲਤ ਜਿਆਦਾ ਖਰਾਬ ਹੋਣ `ਤੇ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ।ਪਰਿਵਾਰ ਦੇ ਦੱਸਣ ਅਨੁਸਾਰ ਰਸਤੇ `ਚ ਉਨ੍ਹਾਂ ਦੀ ਰਾਜਪੁਰਾ ਦੇ ਨਜ਼ਦੀਕ ਮੌਤ ਹੋ ਗਈ।ਉਨ੍ਹਾਂ ਦਾ ਸਸਕਾਰ ਜੱਦੀ ਪਿੰਡ ਸਾਹੋਕੇ ਵਿਖੇ ਕੀਤਾ ਗਿਆ।ਉਹ ਆਪਣੇ ਪਿੱਛੇ ਆਪਣੀ ਪਤਨੀ ਦੋ ਬੇਟੀਆਂ ਅਤੇ ਦੋ ਬੇਟੇ ਛੱਡ ਗਏ ਹਨ।
ਢਾਡੀ ਮਲਕੀਤ ਸਿੰਘ ਲੌਂਗੋਵਾਲ, ਸ਼ਿੰਗਾਰਾ ਸਿੰਘ ਸਾਜਨ ਖੜਕਾ ਬਾਦਲ ਗੁਰਮਾ, ਅੰਮ੍ਰਿਤਪਾਲ ਸਿੰਘ, ਸੇਵਕ ਸਿੰਘ, ਸੁਖਪਾਲ ਕੌਰ ਬਡਬਰ, ਰਣਜੀਤ ਸਿੰਘ, ਦਰਸ਼ਨ ਸਿੰਘ, ਬਲਦੇਵ ਸਿੰਘ ਬਿੱਲੂ, ਬੂਟਾ ਸਿੰਘ, ਤਰਸੇਮ ਸਿੰਘ, ਸ਼ੇਰ ਸਿੰਘ ਨਮੋਲ, ਤਾਜ ਸਿੰਘ ਲੌਂਗੋਵਾਲ ਆਦਿ ਨੇ ਪਰਿਵਾਰ ਨਾਲ ਭਾਰੀ ਦੁੱਖ ਦਾ ਪ੍ਰਗਟ ਕੀਤਾ ਹੈ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media