Tuesday, March 10, 2026

ਪਾਰਦਰਸ਼ਤਾ ਨਾਲ ਕਰਵਾਈਆਂ ਜਾਣਗੀਆਂ ਲੋਕ ਸਭਾ ਚੋਣਾਂ – ਖਰਚਾ ਅਬਜ਼ਰਵਰ

ਭੀਖੀ/ ਮਾਨਸਾ, 24 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2019 ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ PUNJ2404201901ਉਮੀਦਵਾਰਾਂ ਵਲੋਂ ਕੀਤੇ ਜਾ ਰਹੇ ਚੋਣ ਖ਼ਰਚਿਆਂ `ਤੇ ਨਿਗਰਾਨੀ ਰੱਖਣ ਲਈ ਤਾਇਨਾਤ ਕੀਤੇ ਗਏ ਖਰਚਾ ਅਬਜ਼ਰਵਰ ਮਯੰਕ ਪਾਂਡੇ ਆਈ.ਆਰ.ਐਸ. ਮੁੰਬਈ ਨੇ ਅੱਜ ਉਮੀਦਵਾਰਾਂ ਦੇ ਖਰਚੇ `ਤੇ ਨਜ਼ਰ ਰੱਖ ਰਹੀਆਂ ਟੀਮਾਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ।ਪਾਂਡੇ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਮਾਨਸਾ, ਸਰਦੂਲਗੜ੍ਹ, ਬੁਢਲਾਡਾ, ਮੋੜ ਅਤੇ ਤਲਵੰਡੀ ਸਾਬੋ ਵਿਧਾਨ ਸਭਾ ਹਲਕਿਆਂ ਲਈ ਬਤੌਰ ਖਰਚਾ ਆਬਜ਼ਰਵਰ ਨਿਯੁੱਕਤ ਕੀਤਾ ਗਿਆ ਹੈ।
                   ਮੀਟਿੰਗ ਦੌਰਾਨ ਆਈ.ਆਰ.ਐਸ ਅਧਿਕਾਰੀ ਮਯੰਕ ਪਾਂਡੇ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਅਤੇ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ-2019 ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ, ਇਸ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਊਣਤਾਈ ਨਾ ਰਹਿਣ ਦਿੱਤੀ ਜਾਵੇ।
           ਪਾਂਡੇ ਨੇ ਕਿਹਾ ਕਿ 19 ਮਈ ਨੂੰ ਪੈਣ ਵਾਲੀਆਂ ਵੋਟਾਂ ਤੱਕ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਕੀਤੇ ਜਾ ਰਹੇ ਚੋਣ ਖਰਚਿਆਂ `ਤੇ ਕੜੀ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਵੋਟਰ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਜਾਂ ਹੋਰ ਜਾਣਕਾਰੀ ਲਈ ਉਨ੍ਹਾਂ ਨਾਲ ਸਿੱਧਾ ਰਾਬਤਾ ਉਨ੍ਹਾਂ ਦੇ ਮੋਬਾਈਲ ਨੰਬਰ 83607-57315 ਅਤੇ ਈ.ਮੇਲ ਆਈ.ਡੀ   mayankpandey81@gmail.com  `ਤੇ ਵੀ ਕਰ ਸਕਦੇ ਹਨ।
        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ ਬੁਢਲਾਡਾ ਆਦਿਤਯ ਡੇਚਲਵਾਲ, ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ, ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਅਤੇ ਚੋਣ ਤਹਿਸੀਲਦਾਰ  ਗੁਰਚਰਨ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply