Tuesday, March 10, 2026

ਖਾਲਸਾ ਕਾਲਜ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ‘ਸਕੂਲ ਨੈਸ਼ਨਲ ਖੇਡਾਂ’ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੀ ਸੁਚੱਜੀ ਅਗਵਾਈ ਹੇਠ ਚੱਲ ਰਹੇ ਖ਼ਾਲਸਾ PUNJ2404201909ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਅੰਡਰ-19 ਸਕੂਲ ਨੈਸ਼ਨਲ ਹਾਕੀ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਹਾਕੀ ਟੂਰਨਾਮੈਂਟ ਜੋ ਕਿ ਲੁਧਿਆਣੇ ਵਿਖੇ ਪੰਜਾਬ ਐਗਰੀਕਲਚਰ ਯੂਨੀਰਸਿਟੀ ’ਚ ਆਯੋਜਿਤ ਕੀਤਾ ਗਿਆ ਸੀ, ਉਸ ’ਚ ਪਹਿਲਾਂ ਸਥਾਨ ਪ੍ਰਾਪਤ ਕਰਕੇ ਸੋਨੇ ਦੇ ਤਮਗੇ ਹਾਸਲ ਕੀਤੇ ਗਏ।ਉਨ੍ਹਾਂ ਕਿਹਾ ਕਿ ਮੀਨਾਕਸ਼ੀ, ਸਿਮਰਨਜੀਤ ਕੌਰ, ਸਿਮਰਨ ਚੋਪੜਾ, ਸ਼ਿਵਾਂਗ ਤਾਮੰਗ, ਨੇਹਾ ਯਾਦਵ, ਕਿਰਨਬੀਰ ਕੌਰ ਅਤੇ ਰੁਪਿੰਦਰ ਕੌਰ ਨੇ ਇਸ ਟੂਰਨਾਮੈਂਟ ’ਚ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕੀਤਾ।
               ਪ੍ਰਿੰ: ਨਾਗਪਾਲ ਨੇ ਕਿਹਾ ਕਿ ਇਸ ਟੀਮ ਦੀ ਕਪਤਾਨ ਮੀਨਾਕਸ਼ੀ ਸੀ।ਉਨ੍ਹਾਂ ਇਸ ਉਪਲੱਬਧੀ ਲਈ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਕੋਚ ਬਲਦੇਵ ਸਿੰਘ ਅਤੇ ਸਕੂਲ ਡੀ.ਪੀ.ਈ ਬੀਬੀ ਪੂਨਮ ਰਾਣੀ ਵੀ ਮੌਜੂਦ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply