Tuesday, November 24, 2026

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਜ਼ਾਰੀ ਬਾਗ ਝਾਰਖੰਡ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ PUNJ2404201913ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ (ਝਾਰਖੰਡ) ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।ਇਹ ਸਮਾਗਮ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸੂਬਿਆਂ ਅੰਦਰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਵੰਬਰ 2019 ਵਿਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਜੀਣ ਦੀ ਪ੍ਰੇਰਣਾ ਕੀਤੀ।ਉਨ੍ਹਾਂ ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ 550ਵੇਂ ਪ੍ਰਕਾਸ਼ ਪੁਰਬ ਸਬੰਧੀ ਉਤਸ਼ਾਹ ਨਾਲ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਲਈ ਸੰਗਤ ਨੂੰ ਵਧਾਈ ਵੀ ਦਿੱਤੀ।
          ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਸੰਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਅਤੇ ਭਾਈ ਹਰਪਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ, ਜਦਕਿ ਭਾਈ ਗੁਰਭੇਜ ਸਿੰਘ ਚਵਿੰਡਾ ਦੇ ਢਾਡੀ ਜਥੇ ਨੇ ਸੰਗਤ ਨਾਲ ਢਾਡੀ ਵਾਰਾਂ ਰਾਹੀਂ ਸਾਂਝ ਪਾਈ।ਅੰਮ੍ਰਿਤ ਸੰਚਾਰ ਦੌਰਾਨ 15 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਸਮਾਗਮ ਦੌਰਾਨ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਟਾਨਗਰ ਦੇ ਪ੍ਰਧਾਨ ਭਾਈ ਗੁਰਮੁੱਖ ਸਿੰਘ ਨੇ ਸਿੰਘ ਸਾਹਿਬ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਾਂ ਦਾ ਸਨਮਾਨ ਵੀ ਕੀਤਾ ਗਿਆ।ਸਮਾਗਮ ਦੌਰਾਨ ਹਜ਼ਾਰੀ ਬਾਗ ਤੋਂ ਇਲਾਵਾ ਹੋਰਨਾਂ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤ ਨੇ ਹਜ਼ਾਰੀ ਭਰੀ।
        ਇਸ ਮੌਕੇ ਅਵਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਹਜ਼ਾਰੀ ਬਾਗ, ਗੁਰਮੁੱਖ ਸਿੰਘ, ਚਰਨਜੀਤ ਸਿੰਘ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply