ਭੀਖੀ, 25 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਹਲਕਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਝਾੜੂ ਛੱਡ ਕੇ
ਕਾਂਗਰਸ ਦਾ ਹੱਥ ਫੜ ਲਿਆ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਹਾਜ਼ਰੀ `ਚ ਲਏ ਗਏ ਮਾਨਸ਼ਾਹੀਆ ਦੇ ਇਸ ਫੈਸਲੇ ਨਾਲ ਮਾਨਸਾ ਹਲਕੇ ਦੇ ਲੋਕਾਂ ਵਿੱਚ ਕਾਫੀ ਹੱਦ ਤੱਕ ਰੋਸ ਪਾਇਆ ਜਾ ਰਿਹਾ ਹੈ।ਉਹ ਕਾਫੀ ਸਮੇਂ ਤੋਂ ਆਮ ਆਦਮੀ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਖਹਿਰਾ ਦੀ ਪਾਰਟੀ ਲਈ ਪ੍ਰਚਾਰ ਕਰ ਰਹੇ ਸਨ।ਅੱਜ ਨਾਜ਼ਰ ਸਿੰਘ ਮਾਨਸ਼ਾਹੀਆ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਾ ਹਲਕੇ ਦੇ ਲੋਕਾਂ ਲਈ ਕਿਸੇ ਜ਼ੋਰਦਾਰ ਝਟਕੇ ਤੋਂ ਘੱਟ ਨਹੀਂ, ਕਿਉਂਕਿ ਕਿਸੇ ਨੂੰ ਉਮੀਦ ਨਹੀਂ ਸੀ ਕਿ ਮਾਨਸ਼ਾਹੀਆ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ।ਕਾਂਗਰਸ ਪਾਰਟੀ ਕੋਲ ਪਹਿਲਾਂ ਹੀ ਹਲਕਾ ਮਾਨਸਾ ਤੋਂ ਕਾਫੀ ਲੀਡਰ ਹਨ।ਹੁਣ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਪਾਰਟੀ ਜ਼ਿਮਨੀ ਚੋਣ `ਚ ਕਿਸ ਨੂੰ ਆਪਣਾ ਉਮੀਦਵਾਰ ਬਣਾਉਂਦੀ ਹੈ।
ਮਾਨਸਾ ਹਲਕੇ ਤੋਂ ਪਹਿਲਾਂ ਜਿਲਾ ਪ੍ਰਧਾਨ ਮਨੋਜ ਬਾਲਾ ਬਾਂਸਲ, ਗੁਰਪ੍ਰੀਤ ਕੌਰ ਗਾਗੋਵਾਲ, ਗੁਰਪ੍ਰੀਤ ਸਿੰਘ ਵਿੱਕੀ, ਰਾਮਪਾਲ ਢੈਪਈ, ਮਨਜੀਤ ਸਿੰਘ ਝਲਬੂਟੀ, ਬੱਬਲਜੀਤ ਸਿੰਘ ਖਿਆਲਾ ਆਦਿ ਉਮੀਦਵਾਰ ਹਨ। ਹੁਣ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਆਉਣ ਨਾਲ ਲਿਸਟ ਵਿੱਚ ਇਕ ਨਵਾਂ ਨਾਮ ਜੁੜ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media