ਲੌਂਗੋਵਾਲ, 25 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਵਿਖੇ ਪਿਛਲੇ 10 ਦਿਨਾਂ ਤੋਂ ਕਿਸਾਨਾਂ ਦੀ ਕਣਕ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ ਸੀ
ਅਤੇ ਅਤੇ ਕਿਸੇ ਵੀ ਖਰੀਦ ਏਜੰਸੀ ਵਲੋਂ ਲੌਂਗੋਵਾਲ, ਢੱਡਰੀਆਂ, ਮੰਡੇਰਕਲਾਂ, ਲੋਹਾ ਖੇੜਾ, ਕੁੰਨਰਾਂ ਆਦਿ ਦੀਆਂ ਮੰਡੀਆਂ ਵਿੱਚ ਖਰੀਦ ਸ਼ੁਰੂ ਨਾ ਹੋਣ `ਤੇ ਕਿਸਾਨ ਮੋਰਚਾ ਸੰਗਰੂਰ ਦੀ ਅਗਵਾਈ ਹੇਠ ਕਿਸਾਨਾਂ ਨੇ ਨਾਇਬ ਤਹਿਸੀਲਦਾਰ ਦਫ਼ਤਰ ਲੌਂਗੋਵਾਲ ਦਾ ਘਿਰਾਓ ਕੀਤਾ ਅਤੇ ਮੇਨ ਸੜਕ ਜਾਮ ਕਰ ਦਿੱਤੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਮੰਡੀਆਂ ਵਿੱਚੋਂ ਕਣਕ ਦੀ ਫ਼ੌਰੀ ਖ਼ਰੀਦ ਸ਼ੁਰੂ ਹੋਈ ਅਤੇ ਕਿਸਾਨਾਂ ਨੇ ਲੌਂਗੋਵਾਲ ਦੀ ਅਨਾਜ ਮੰਡੀ ਵਿੱਚ ਜੇਤੂ ਰੈਲੀ ਕਰਦੇ ਹੋਏ ਸੰਘਰਸ਼ ਨੂੰ ਸਮਾਪਤ ਕੀਤਾ।ਕਿਸਾਨ ਮੋਰਚਾ ਦੇ ਜ਼ਿਲ੍ਹਾ ਕਨਵੀਨਰ ਭੁਪਿੰਦਰ ਲੌਂਗੋਵਾਲ ਅਤੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਕੁੰਨਰਾਂ ਨੇ ਕਿਹਾ ਕਿ ਮੌਜੂਦਾ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਪੱਖੀ ਨੀਤੀਆਂ ਲਾਗੂ ਕਰਦੇ ਹੋਏ ਅਨਾਜ ਦੀ ਖਰੀਦ ਤੋਂ ਭੱਜ ਰਹੀਆਂ ਹਨ।ਇਸ ਕਰਕੇ ਕਿਸਾਨਾਂ ਨੂੰ ਕਿਸਾਨਾਂ ਆਪਣੀਆਂ ਜਿਣਸਾਂ ਵੇਚਣ ਲਈ ਮੰਡੀਆਂ ਵਿੱਚ ਖੱਜ਼ਲ ਖੁਆਰ ਹੋਣਾ ਪੈ ਰਿਹਾ।ਇਸ ਮੌਕੇ ਇਕਾਈ ਪ੍ਰਧਾਨ ਹਰਦੇਵ ਸਿੰਘ ਦੁੱਲਟ ਖਜ਼ਾਨਚੀ ਮਿੱਠਾ ਸਿੰਘ ਰਾਜ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media