ਲੌਂਗੋਵਾਲ, 24 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਣਕ ਦੀ
ਵਾਢੀ ਤੋਂ ਬਾਅਦ ਖੇਤਾਂ ਵਿੱਚ ਖੜ੍ਹੇ ਸੁੱਕੇ ਕਚਰਿਆਂ ਨੂੰ ਅੱਗ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਨਾ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਇੱਕ ਵੱਡੀ ਸਮੱਸਿਆ ਬਣ ਕੇ ਉਭਰ ਰਿਹਾ ਹੈ ਜਿਸ ਨੂੰ ਰੋਕੇ ਜਾਣਾ ਸਮੇਂ ਦੀ ਅਹਿਮ ਲੋੜ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ’ਤੇ ਪ੍ਰਦੂਸ਼ਣ ਕਾਰਨ ਪੈਂਦੇ ਮਾੜੇ ਪ੍ਰਭਾਵਾਂ ਤੇ ਜੀਵ-ਜੰਤੂਆਂ ਤੇ ਬਨਸਪਤੀ ਨੂੰ ਪੁੱਜਦੇ ਡੂੰਘੇ ਨੁਕਸਾਨ ਨੂੰ ਰੋਕਣਾ ਹਰੇਕ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਵੀ ਬਣਦਾ ਹੈ।ਥੋਰੀ ਨੇ ਕਿਹਾ ਕਿ ਕਰਚਿਆਂ ਨੂੰ ਅੱਗ ਲਗਾਉਣ ਨਾਲ ਜਿਥੇ ਵਾਹਨ ਚਾਲਕਾਂ ਤੇ ਰਾਹਗੀਰਾਂ ਨੂੰ ਦਿੱਕਤ ਆਉਂਦੀ ਹੈ ਉਥੇ ਹੀ ਰੋਗ ਵੀ ਵਧ ਜਾਂਦੇ ਹਨ ਅਤੇ ਅੱਗ ਕਾਰਨ ਧਰਤੀ ਦੀ ਉਪਜਾਊ ਸ਼ਕਤੀ ’ਤੇ ਵੀ ਬੇਹੱਦ ਮਾੜਾ ਨੁਕਸਾਨ ਪੈਂਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਹਿੱਤ ਵਿੱਚ ਪ੍ਰਦੂਸ਼ਣ ਦੀ ਰੋਕਥਾਮ ਲਈ ਕਿਸਾਨ ਭਾਈਚਾਰੇ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਨੈਤਿਕ ਪੱਧਰ ’ਤੇ ਰੋਕਿਆ ਜਾਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਸ਼ਾਮ 7.00 ਵਜੇ ਤੋਂ ਸਵੇਰੇ 7.00 ਵਜੇ ਤੱਕ ਨਾ ਕਰਨ ’ਤੇ ਵੀ ਪਾਬੰਦੀ ਲੱਗੀ ਹੋਈ ਹੈ।ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈ ਬਰਸਾਤ ਕਾਰਨ ਭਾਵੇਂ ਕਣਕ ਵਿੱਚ ਕੁਝ ਹੱਦ ਤੱਕ ਨਮੀ ਆ ਗਈ ਸੀ, ਪਰ ਹੁਣ ਇਨ੍ਹੀਂ ਦਿਨੀ ਪੈ ਰਹੀਆਂ ਧੁੱਪਾਂ ਕਾਰਨ ਕਿਸਾਨਾਂ ਨੂੰ ਆਪਣੀ ਜਿਣਸ ਮੰਡੀਆਂ ਵਿੱਚ ਸੁਕਾ ਕੇ ਹੀ ਲਿਆਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੇ ਤਜਰਬੇ ਤੋਂ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਕਟਾਈ ਰਾਤ ਸਮੇਂ ਕਰਨ ਨਾਲ ਕਣਕ ਵਿੱਚ ਸਲ੍ਹਾਬ/ਨਮੀ ਰਹਿ ਜਾਂਦੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਉਸਦੀ ਖਰੀਦ ਨਾ ਕਰਨ ’ਤੇ ਕਾਨੰੂਨ ਦੀ ਸਥਿਤੀ ਖਰਾਬ ਹੋਣ ਦਾ ਡਰ ਰਹਿੰਦਾ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media