ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ
ਹਰਮੇਲ ਸਿੰਘ ਟੌਹੜਾ ਨੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਦੌਰਾਨ ਟੌਹੜਾ ਅਤੇ ਉਨ੍ਹਾਂ ਦੀ ਪਤਨੀ ਬੀਬੀ ਕੁਲਦੀਪ ਕੌਰ ਟੌਹੜਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦਰਸ਼ਨ ਸਿੰਘ, ਅੰਮ੍ਰਿਤਪਾਲ ਸਿੰਘ, ਸੁੱਖਾ ਸਿੰਘ ਅਤੇ ਹੋਰ ਮੌਜੂਦ ਸਨ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media