ਅੰਮ੍ਰਿਤਸਰ, 25 ਅਪ੍ਰ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਕਾਂਗਰਸੀ ਉਮੀਦਵਾਰ ਤੇ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਕਸਬਾ ਖਾਸਾ ਵਿਖੇ ਨੌਜੁਆਨ ਕਾਂਗਰਸੀ ਆਗੂ ਤੇ ਜੋਨ ਇੰਚਾਰਜ ਰਮਿੰਦਰ ਸਿੰਘ ਰੰਮੀ ਦੀ ਅਗਵਾਈ ਹੇਠ ਵਿਸ਼ਾਲ ਚੋਣ ਰੈਲੀ ਕੀਤੀ ਗਈ।ਜਿਸ ਵਿੱਚ ਵੱਡੀ ਗਿਣਤੀ `ਚ ਬਜੁਰਗ, ਨੌਜੁਆਨ ਤੇ ਮਹਿਲਾ ਕਾਂਗਰਸੀ ਵਰਕਰਾਂ ਨੇ ਹਿਸਾ ਲਿਆ।
ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਤਰਸੇਮ ਸਿੰਘ ਡੀ.ਸੀ ਨੇ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੀ ਸੱਤਾ `ਤੇ ਕਾਬਜ ਰਹੇ ਅਕਾਲੀ-ਭਾਜਪਾ ਗਠਜੋੜ ਨੇ ਪੰਜਾਬ ਦੇ ਅਸਲੀ ਮੁਦਿਆਂ ਨੂੰ ਵਿਸਾਰ ਕੇ ਸਿਰਫ ਆਪਣੀਆਂ ਕੁਰਸੀਆਂ ਨੂੰ ਮੁੱਖ ਰੱਖਿਆ।ਉਨਾਂ੍ਹ ਕਿਹਾ ਕਿ ਦੇਸ਼ ਦੀ ਸੱਤਾ ਤੇ ਝੂਠ ਬੋਲਕੇ ਕਾਬਜ ਹੋਏ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਸਦਕਾ ਦੇਸ਼ ਆਰਥਿਕ ਪੱਖੋਂ ਕੰਗਾਲੀ ਦੇ ਕੰਢੇ ਤੇ ਪੁੱਜ ਚੁੱਕਾ ਹੈ ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਆਗੂਆਂ ਵਲੋਂ ਸਿਰਫ ਝੂਠੀ ਬਿਆਨਬਾਜੀ ਨਾਲ ਦੇਸ਼ ਵਾਸੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।ਡੀ.ਸੀ ਨੇ ਕਿਹਾ ਇਸ ਸਮੇਂ ਰੈਲੀ ਦੌਰਾਨ ਵੱਡੇ ਜਨ ਸਮੂਹ ਨੂੰ ਸੰਬੋਧਨ ਦੌਰਾਨ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਨੂੰ ਅਸਥਿਰਤਾ ਵੱਲ ਧੱਕਦਿਆਂ ਦੇਸ਼ ਦੀਆਂ ਸੰਵਿਧਾਨਿਕ ਸੰਸਥਾਵਾਂ ਨੂੰ ਕਮਜੋਰ ਕੀਤਾ ਹੈ ਤੇ ਦੇਸ਼ ਨੂੰ ਆਰਥਿਕ ਮੰਦਹਾਲੀ ਦੀ ਦਲਦਲ ਵਿੱਚ ਲਿਜਾਇਆ ਗਿਆ ਹੈ। ਇਹ ਪਹਿਲੀ ਵਾਰ ਹੈ ਕਿ ਦੇਸ਼ ਵਾਸੀਆਂ ਤੋਂ ਮੋਦੀ ਸਰਕਾਰ ਵਿਕਾਸ ਦੇ ਨਾਮ ਤੇ ਵੋਟਾਂ ਮੰਗਣ ਦੀ ਥਾਂ ਧਰਮ ਦੇ ਨਾਮ ਤੇ ਵੋਟਾਂ ਮੰਗ ਕੇ ਦੇਸ਼ ਅੰਦਰ ਫਿਰਕਾਪ੍ਰਸਤੀ ਨੂੰ ਹਵਾ ਦਿਤੀ ਜਾ ਰਹੀ ਹੈ।ਇਸ ਸਮੇਂ ਜਗਦੀਸ਼ ਸਿੰਘ ਬੱਲ, ਸਰਪੰਚ ਹਰਜਿੰਦਰ ਸਿੰਘ ਸਾਂਘਣਾ, ਗੁਰਬਿੰਦਰ ਸਿੰਘ ਮਾਹਲ ਆਦਿ ਹਾਜਰ ਸਨ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media