Monday, September 21, 2026

ਖ਼ਾਲਸਾ ਕਾਲਜ ਵੁਮੈਨ ਵਿਖੇ ਜਲਿਆਂਵਾਲਾ ਬਾਗ਼ ਦੇ ਸਾਕੇ ਦੇ 100 ਸਾਲਾਂ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਇਤਿਹਾਸ ਵਿਭਾਗ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸਾਕੇ PUNJ2604201906ਦੇ 100 ਸਾਲਾਂ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਡਾ. ਅਮਨਦੀਪ ਬੱਲ, ਮੁਖੀ ਇਤਿਹਾਸ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
     ਇਸ ਮੌਕੇ ਡਾ. ਬੱਲ ਨੇ ਜਲਿਆਂਵਾਲਾ ਬਾਗ ਦੇ ਸਾਕੇ ਦੇ ਕਾਰਨਾਂ, ਸਾਕੇ ਤੋਂ ਬਾਅਦ ਦੇ ਨਤੀਜੇ ਅਤੇ ਊਧਮ ਸਿੰਘ ਦੇ ਐਡਵਾਇਰ ਨੂੰ ਮਾਰਨ ਦਾ ਕਾਰਨ ਸਪਸ਼ੱਟ ਕਰਦਿਆ ਸੱਤਿਆਗ੍ਰਹਿ ਬਾਰੇ ਬੜੇ ਵਿਸਥਾਰ ਨਾਲ ਚਰਚਾ ਕੀਤੀ। ਇਸ ਤੋਂ ਪਹਿਲਾਂ ਪ੍ਰਿੰ: ਮਨਪ੍ਰੀਤ ਕੌਰ ਨੇ ਡਾ. ਬੱਲ ਦਾ ਕਾਲਜ ਵਿਹੜੇ ’ਚ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਜੀ ਆਇਆ ਕਿਹਾ। ਇਸ ਉਪਰੰਤ ਪ੍ਰਿੰ: ਡਾ. ਮਨਪ੍ਰੀਤ ਕੌਰ ਨੇ ਸੰਬੋਧਨ ’ਚ ਆਖਿਆ ਸਾਨੂੰ ਆਪਣੇ ਅਤੀਤ ’ਚ ਦੇਸ਼ ਵਾਸੀਆਂ ਦੀ ਘਾਲਣਾ ਅਤੇ ਸ਼ਹੀਦੀ ਨੂੰ ਯਾਦ ਰੱਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਜ਼ਾਦੀ ਬਿਨ੍ਹਾਂ ਕ੍ਰਾਂਤੀ ਅਤੇ ਬਿਨ੍ਹਾਂ ਜਾਗਰੂਕਤਾ ਦੇ ਪ੍ਰਾਪਤ ਨਹੀਂ ਹੁੰਦੀ।ਵਰਤਮਾਨ ਤਰੱਕੀ ਅਤੀਤ ਦੇ ਸਫ਼ਰ ਦਾ ਹੀ ਚੰਗਾ ਨਤੀਜਾ ਹੁੰਦੀ ਹੈ। ਇਸ ਮੌਕੇ ਕਾਲਜ ਦੇ ਇਤਿਹਾਸ ਵਿਭਾਗ ਦੇ ਮੁਖੀ ਡਾ. ਅਮਰਜੀਤ ਕੌਰ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਸਟਾਫ਼ ਤੋਂ ਇਲਾਵਾ ਵਿਦਿਆਰਥੀ ਮੌਜ਼ੂਦ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply