Monday, September 28, 2026

ਫਾਇਰ ਸੇਫਟੀ ਸਪਤਾਹ ਦੌਰਾਨ ਲੋਕਾਂ ਨੂੰ ਅੱਗ ਦੀਆਂ ਘਟਨਾਵਾਂ ਤੋਂ ਬਚਣ ਬਾਰੇ ਕੀਤਾ ਜਾਗਰੂਕ

ਧੂਰੀ, 27 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਵਿਖੇ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਸਬ ਫਾਇਰ ਅਫਸਰ ਸ਼੍ਰੀ ਅਮਰਿੰਦਰ ਪਾਲ ਸਿੰਘ ਸੰਧੂ ਦੀ PUNJ2704201906ਅਗਵਾਈ ਵਿੱਚ ਫਾਇਰ ਸੇਫਟੀ ਸਪਤਾਹ ਮਨਾਇਆ ਗਿਆ।ਫਾਇਰ ਬ੍ਰਿਗੇਡ ਦੀ ਟੀਮ ਨੇ ਪੈਟਰੋਲ ਪੰਪਾਂ, ਹਸਪਤਾਲ ਅਤੇ ਐਲ.ਪੀ.ਜੀ ਗੈਸ ਦੇ ਗੋਦਾਮਾਂ ਵਿੱਚ ਜਾ ਕੇ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਲੋਕਾਂ ਨੂੰ ਅਚਾਨਕ ਅੱਗ ਲੱਗਣ ਉਪਰੰਤ ਹੋਣ ਵਾਲੇ ਨੁਕਸਾਨ ਤੋਂ ਬਚਣ ਅਤੇ ਅੱਗ ਬੁਝਾਉਣ ਦੀ ਟਰੇਨਿੰਗ ਦਿੱਤੀ।ਦੇਸ਼ ਭਰ ਵਿੱਚ ਅੱਗ ਬੁਝਾਉਂਦੇ ਹੋਏ ਫਾਇਰ ਸੇਫਟੀ ਟੀਮ ਦੇ ਸ਼ਹੀਦ ਹੋਏ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ।ਇਸ ਮੌਕੇ ਅਮਰਿੰਦਰ ਪਾਲ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਦਯੋਗਪਤੀਆਂ, ਵਪਾਰੀਆਂ ਅਤੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਅ ਕਰਨ ਲਈ ਫਾਇਰ ਸੇਫਟੀ ਨਿਯਮਾਂ ਉਪੱਰ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਆਪਣੇ ਵਪਾਰਕ ਅਦਾਰਿਆਂ ਵਿੱਚ ਫਾਇਰ ਸੇਫਟੀ ਯੰਤਰ ਲਗਵਾਉਣੇ ਚਾਹੀਦੇ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply