ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਜਿਲ੍ਹਾ ਪ੍ਰੀਸ਼ਦ
ਮੀਟਿੰਗ ਹਾਲ ਵਿਖੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਫੋਰਮ ਦੀ ਮੀਟਿੰਗ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਅਲਕਾ ਕਾਲੀਆ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਬੈਲਟ ਪੇਪਰ, ਵੀ.ਵੀ.ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਦੇਣਾ ਸੀ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਮੈਡਮ ਅਲਕਾ ਕਾਲੀਆ ਨੇ ਦੱਸਿਆ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਪ੍ਰੇਰਿਤ ਕਰਨ ਤਾਂ ਜੋ ਜਿਲ੍ਹੇ ਵਿੱਚ ਵੱਧ ਤੋਂ ਵੱਧ ਮਤਦਾਨ ਹੋ ਸਕੇ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਦਿਵਆਂਗ ਵੋਟਰਾਂ ਲਈ ਬੂਥਾਂ ਤੇ ਰੈਂਪ, ਪੀਣ ਵਾਲਾ ਪਾਣੀ, ਵੀਲ ਚੇਅਰ ਅਤੇ ਉਨ੍ਹਾਂ ਦੀ ਮੰਗ ਅਨੁਸਾਰ ਮਤਦਾਨ ਕਰਨ ਲਈ ਘਰੋਂ ਆਉਣ ਜਾਣ ਲਈ ਵਹੀਕਲ ਵੀ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਹਰ ਨਾਗਰਿਕ ਦਾ ਫਰਜ ਹੈ ਕਿ ਉਹ ਵੋਟ ਦੇ ਹੱਕ ਦਾ ਇਸਤੇਮਾਲ ਕਰੇ।ਉਨ੍ਹਾਂ ਕਿਹਾ ਕਿ 19 ਮਈ ਨੂੰ ਵੋਟਾਂ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਪੈਣਗੀਆਂ।ਇਸ ਮੌਕੇ ਸ੍ਰੀਮਤੀ ਮੀਨਾ ਦੇਵੀ ਸੀ.ਡੀ.ਪੀ.ਓ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media