ਲੌਂਗੋਵਾਲ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ।ਥਾਣਾ ਲੌਂਗੋਵਾਲ ਦੇ ਐਸ.ਐਚ.ਓ ਬਲਵੰਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਾਮ ਸਿੰਘ ਨੂੰ ਇਤਲਾਹ ਮਿਲਣ ਤੇ ਲੋਹਾਖੇੜਾ ਰੋਡ ਸੂਏ ਦੇ ਪੁੱਲ ਨੇੜੇ ਨਾਕਾਬੰਦੀ ਕਰਕੇ ਤੇਜਿੰਦਰ ਸਿੰਘ ਉਰਫ਼ ਹਨੀ ਪੁੱਤਰ ਮਿੱਠੂ ਸਿੰਘ ਵਾਸੀ ਢਿੱਲਵਾਂ ਪਿੰਡੀ ਨੂੰ ਸਕਾਰਪੀਓ ਕਾਰ ਸਮੇਤ ਕਾਬੂ ਕਰਕੇ ਉਸ ਕੋਲੋਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 540 ਬੋਤਲਾਂ ਬਰਾਮਦ ਕੀਤੀਆਂ ਅਤੇ ਦੋਸ਼ੀ ਖਿਲਾਫ਼ ਆਬਕਾਰੀ ਐਕਟ ਅਨੁਸਾਰ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।ਇਸ ਤੋਂ ਇਲਾਵਾ ਇੱਕ ਹੋਰ ਮਾਮਲੇ ਵਿੱਚ ਫ਼ਰਾਰ ਦੋਸ਼ੀ ਰਾਜਾ ਉਰਫ ਬਿੱਟੂ ਪੁੱਤਰ ਜੈਮਲ ਰਾਮ ਵਾਸੀ ਬਡਬਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
Check Also
ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ …