Monday, November 23, 2026

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਵਜੀਫਾ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) –  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਲਈ ਬੜੇ ਹੀ ਮਾਣ ਦੀ ਗੱਲ ਹੈ ਕਿ ਇਸ ਸਕੂਲ ਦੇ PUNJ270420905ਤਿੰਨ ਹੋਣਹਾਰ ਵਿਦਿਆਰਥੀਆਂ ਨੇ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਪ੍ਰੀਖਿਆ ਪਾਸ ਕਰ ਲਈ ਹੈ ਇਹ ਇੱਕ ਅਜਿਹਾ ਵਿਭਾਗ ਹੈ ਜੋ ਸਾਇੰਸ ਤੇ ਤਕਨਾਲੋਜੀ ਦੇ ਨਾਲ ਜੁੜਿਆ ਹੈ ਤੇ ਗੌਰਮਿੰਟ ਆਫ਼ ਇੰਡੀਆ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਹੈ ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਅੰਦਰ ਸਾਇੰਸ ਤੇ ਤਕਨਾਲੋਜੀ  ਵਿੱਚ ਰੁਚੀ ਪੈਦਾ ਕਰਨਾ ਤੇ ਇਸ ਵਿੱਚ ਵੱਧ ਤੋਂ ਵੱਧ ਖੋਜ ਕਰਨਾ ਸ਼ਾਮਿਲ ਹੈ ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਤਿੰਨ ਵਿਦਿਆਰਥੀਆਂ ਭਵਿਆ ਪਾਹਵਾ, ਆਰੁਸ਼ ਸ਼ਰਮਾ ਤੇ ਮਨਾਰਥ ਸੈਣੀ ਵੱਲੋਂ ਇਹ ਪ੍ਰੀਖਿਆ ਪਾਸ ਕਰ ਲਏ ਜਾਣ ਕਰਕੇ WVÍF ਵਿਭਾਗ ਵੱਲੋਂ ਉਹਨਾਂ ਨੂੰ 5000 ਤੋਂ 7000 ਰੁਪੈ ਤੱਕ ਦਾ ਵਜੀਫ਼ਾ ਹਰ ਮਹੀਨੇ ਦਿੱਤਾ ਜਾਵੇਗਾ ਤੇ ਨਾਲ ਹੀ NNC ਤੇ NNCQ ਵਰਗੇ ਸੰਸਥਾਨਾਂ ਵਿੱਚ ਦਾਖਲਾ ਵੀ ਮਿਲੇਗਾ ਜੋ ਕਿ ਮਾਣ ਵਾਲੀ ਗੱਲ ਹੈ ।
            ਵਿਦਿਆਰਥੀਆਂ ਦੀ ਇਸ ਪ੍ਰਾਪਤੀ ਉਪੱਰ ਫਖ਼ਰ ਮਹਿਸੂਸ ਕਰਦਿਆਂ ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਤੇ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹਨਾਂ ਨੇ ਡੀਏਵੀ ਸੰਸਥਾ ਦਾ ਮਾਣ ਵਧਾਇਆ ਹੈ।ਉਹ ਕਾਮਨਾ ਕਰਦੇ ਹਨ ਕਿ ਇਹ ਬੱਚੇ ਹੋਰ ਵੀ ਮਿਹਨਤ ਕਰਕੇ ਸਫ਼ਲਤਾ ਦੀ ਸਿਖਰ ਤੇ ਪਹੁੰਚਣ ਤੇ ਦੂਜੇ ਵਿਦਿਆਰਥੀਆਂ ਲਈ ਰੋਲ ਮਾਡਲ ਬਣ ਸਕਣ ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply