Monday, July 6, 2026

ਸਿਮਰਨਜੀਤ ਸਿੰਘ ਮਾਨ ਦੇ ਕਾਗਜ਼ ਭਰਨ ਸਮੇਂ ਲੌਂਗੋਵਾਲ ਤੋਂ ਵਰਕਰਾਂ ਦਾ ਵੱਡਾ ਜੱਥਾ ਹੋਇਆ ਰਵਾਨਾ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਰਕਲ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ ਦੀ PUNJ2804201908ਅਗਵਾਈ ਹੇਠ ਪਿੰਡ ਸਾਹੋਕੇ, ਰੱਤੋਕੇ, ਢੱਡਰੀਆਂ, ਮੰਡੇਰ ਕਲਾਂ, ਮੰਡੇਰ ਖ਼ੁਰਦ ਅਤੇ ਲੌਂਗੋਵਾਲ ਆਦਿ ਵਿੱਚੋਂ 40 ਤੋੰ ਵੱਧ ਗੱਡੀਆਂ ਦੇ ਕਾਫਲੇ ਨਾਲ ਵਰਕਰਾਂ ਦਾ ਵਿਸਾਲ਼ ਜੱਥਾ ਸਿਮਰਨਜੀਤ ਸਿੰਘ ਮਾਨ ਮੁਖੀ ਸ਼੍ਰੋਮਣੀ ਅਕਾਲੀ ਦਲ (ਅ) ਦੇ ਨਾਮਜ਼ਦਗੀ ਕਾਗਜ਼ ਭਰਨ ਤੋਂ ਪਹਿਲਾਂ ਹੋਣ ਵਾਲੇ ਰੋਡ ਸ਼ੋਅ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ।ਅੰਮ੍ਰਿਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਮਾਨ ਨੂੰ ਵੋਟਰਾਂ ਦਾ ਭਾਰੀ ਸਮਰਥਨ ਪ੍ਰਾਪਤ ਹੋ ਰਿਹਾ ਹੈ ਅਤੇ ਮਾਨ ਸਾਹਿਬ ਸੰਗਰੂਰ ਹਲਕੇ ਤੋਂ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ।
             ਇਸ ਮੌਕੇ ਅਮਰਜੀਤ ਸਿੰਘ ਗਿੱਲ ਸਰਕਲ ਪ੍ਰੈੱਸ ਸਕੱਤਰ, ਜੱਥੇਦਾਰ ਛੱਜੂ ਸਿੰਘ, ਜਿਲ੍ਹਾ ਵਰਕਿੰਗ ਕਮੇਟੀ ਮੈਂਬਰ, ਦਰਸ਼ਨ ਸਿੰਘ ਖਾਲਸਾ ਜ਼ਿਲ੍ਹਾ ਵਰਕਿੰਗ ਕਮੇਟੀ ਮੈਂਬਰ, ਜੱਥੇਦਾਰ ਜੋਗਿੰਦਰ ਸਿੰਘ, ਕਾਲਾ ਰਾਮ ਮਿੱਤਲ ਅਤੇ ਭਾਰੀ ਗਿਣਤੀ ਵਿੱਚ ਪਾਰਟੀ ਸਮਰਥਕ ਹਾਜ਼ਰ ਸਨ ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply