ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਮੋਨਿਕਾ ਗੋਇਲ ਦੀ ਅਗਵਾਈ ਹੇਠ ਲੋਕ ਸਭਾ ਹਲਕਾ
ਸੰਗਰੂਰ ਦੇ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਨੇ ਜਿਸ ਢੰਗ ਨਾਲ ਮੰਤਰੀ ਬਣ ਕੇ ਹਲਕੇ ਦੀ ਸੇਵਾ ਕੀਤੀ ਹੈ, ਉਸੇ ਢੰਗ ਨਾਲ ਮੈਂਬਰ ਪਾਰਲੀਮੈਂਟ ਬਣ ਕੇ ਉਸ ਤੋਂ ਵੱਧ ਕੇ ਹਲਕੇ ਦੀ ਸੇਵਾ ਕਰਨਗੇ।ਕੇਂਦਰ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਬਣਨਾ ਪੱਕੀ ਹੈ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਜੋ ਵਾਅਦੇ ਕੀਤੇ ਸੀ।ਉਨ੍ਹਾਂ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਈ ਕੰਮ ਨਹੀਂ ਕੀਤਾ।
ਸੁਨੀਤਾ ਸ਼ਰਮਾ, ਭਾਜਪਾ ਆਗੂ ਸ਼ੰਕਰ ਬਾਂਸਲ, ਮੰਡਲ ਪ੍ਰਧਾਨ ਯੋਗੇਸ਼ ਗਰਗ ਅਤੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ ਨੇ ਵੀ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਕਮਲੇਸ਼ ਨਾਗਪਾਲ, ਸਲੋਚਨਾ ਕਾਂਸਲ, ਸੁਮਨ ਸਿੰਗਲਾ, ਪ੍ਰਭਾਤ ਜਿੰਦਲ, ਪਰਮਿੰਦਰ ਗੋਇਲ, ਰਵਿੰਦਰ ਗੋਰਖਾ, ਪੰਕਜ ਅਗਰਵਾਲ, ਸੰਤੋਸ਼ ਗੋਇਲ, ਕੌਂਸਲਰ ਅੰਮ੍ਰਿਤਪਾਲ ਕੌਰ ਅਤੇ ਭਾਰੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media