Tuesday, May 26, 2026

ਪਿੰਡ ਲੋਹਾਖੇੜਾ `ਚ ਕੇਵਲ ਸਿੰਘ ਢਿੱਲੋਂ ਨੂੰ ਲੱਡੂਆਂ ਨਾਲ ਤੋਲਿਆ

ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਪਿੰਡ PUNJ2804201920ਲੋਹਾਖੇੜਾ ਵਿਖੇ ਸਰਪੰਚ ਜਗਸੀਰ ਸਿੰਘ ਸਿੱਧੂ ਅਤੇ ਪਿੰਡ ਦੀ ਪੰਚਾਇਤ ਵਲੋਂ ਲੱਡੂਆਂ ਨਾਲ ਤੋਲਿਆ ਗਿਆ। ਇਸ ਸਮੇਂ ਸਰਪੰਚ ਜਗਸੀਰ ਸਿੰਘ ਨੇ ਆਪਣੇ ਭਾਸ਼ਣ ਵਿਚ ਆਖਿਆ ਕਿ ਅਸੀਂ ਆਪਣੇ ਇਲਾਕੇ ਵਿੱਚੋੰ ਕੇਵਲ ਸਿੰਘ ਢਿੱਲੋਂ ਨੂੰ ਵੱਡੀ ਲੀਡ ਨਾਲ ਜਿੱਤਾ ਕੇ ਪਾਰਲੀਮੈਂਟ ਵਿੱਚ ਭੇਜਾਂਗੇ।ਇਸ ਮੌਕੇ ਕਾਂਗਰਸ ਦੇ ਹਲਕਾ ਸੁਨਾਮ ਦੇ ਇੰਚਾਰਜ ਦਾਮਨ ਥਿੰਦ ਬਾਜਵਾ ਕਾਂਗਰਸ ਦੇ ਸੂਬਾ ਸਕੱਤਰ ਹਰਮਨਦੇਵ ਬਾਜਵਾ, ਸੁਦਾਗਰ ਸਿੰਘ ਸਾਬਕਾ ਸਰਪੰਚ, ਓਮ ਪ੍ਰਕਾਸ਼, ਤਲਵਿੰਦਰ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਪ੍ਰਧਾਨ, ਨਛੱਤਰ ਸਿੰਘ ਸਮਰਾ ਅਤੇ ਵੱਡੀ ਗਿਣਤੀ `ਚ ਪਿੰਡ ਵਾਸੀ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply