ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡੀ.ਟੀ.ਐਫ ਵਜ਼ੀਫ਼ਾ ਪ੍ਰੀਖਿਆ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ
13 ਵਿੱਚੋਂ 12 ਸਥਾਨ ਪ੍ਰਾਪਤ ਕੀਤੇ ਹਨ।ਵਜ਼ੀਫਾ ਪ੍ਰੀਖਿਆ ਵਿੱਚ ਜ਼ਿਲ੍ਹੇ ਵਿਚੋਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਡੈਮੋਕ੍ਰੈਟਿਕ ਟੀਚਰ ਫਰੰਟ ਦੇ ਅਹੁਦੇਦਾਰਾਂ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਦਮਨਜੀਤ, ਹਰਮਨ ਮੰਡੇਰ ਅਤੇ ਕਰਨਵੀਰ ਨੂੰ ਨਕਦ ਇਨਾਮ ਅਤੇ ਬਾਕੀ 9 ਵਿਦਿਆਰਥੀਆਂ ਨੂੰ ਹੌਂਸਲਾ ਵਧਾਊ ਇਨਾਮ ਦਿੱਤੇ ਗਏ।
ਭੁਪਿੰਦਰ ਸਿੰਘ ਪੂਨੀਆ, ਬਲਵੀਰ ਚੰਦ ਲੌਂਗੋਵਾਲ, ਤਰਸੇਮ ਚੰਦ ਧੂਰੀ, ਗੁਰਬਖਸ਼ੀਸ਼ ਸਿੰਘ, ਹਰਭਗਵਾਨ ਸਿੰਘ, ਚੰਦਰ ਸ਼ੇਖਰ ਅਤੇ ਹੋਰ ਬਹੁਤ ਸਾਰੀਆਂ ਨਾਮਵਰ ਸ਼ਖਸ਼ੀਅਤਾਂ ਹਾਜ਼ਰ ਸਨ। ਬੱਚਿਆਂ ਦੇ ਮਾਪੇ ਰਣਜੋਧ ਸਿੰਘ, ਦਲਜੀਤ ਸਿੰਘ, ਭੁਪਿੰਦਰ ਸਿੰਘ ਅਤੇ ਕੁਲਜੀਤ ਕੌਰ ਨੇ ਕਿਹਾ ਕਿ ਸਾਨੂੰ ਬੱਚਿਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਅਤੇ ਸਕੂਲ ਸਟਾਫ `ਤੇ ਪੂਰਾ ਮਾਣ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media