ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਊਧਮ ਸਿੰਘ ਵਾਲਾ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ
ਵਚਨਬੱਧ ਹੈ।ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਬੇਸਬਾਲ ਜੂਨੀਅਰ ਦੀ ਨੈਸ਼ਨਲ ਦੀ ਟੀਮ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਆਪਣੇ ਸਕੂਲ, ਮਾਪਿਆਂ ਅਤੇ ਸੁਨਾਮ ਸ਼ਹਿਰ ਦਾ ਨਾਂ ਭਾਰਤੀ ਨਕਸ਼ੇ ਵਿੱਚ ਚਮਕਾ ਦਿੱਤਾ ਹੈ।ਬੀਤੇ ਦਿਨੀਂ ਕਰੀਮਨਗਰ (ਤੇਲੰਗਾਨਾ) ਵਿਖੇ ਜੂਨੀਅਰ ਨੈਸ਼ਨਲ ਬੇਸਬਾਲ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੀ ਟੀਮ ਵੀ ਇਸ ਚੈਂਪੀਅਨਸ਼ਿਪ ਦਾ ਹਿੱਸਾ ਬਣੀ।ਟਰਾਇਲ ਦੇ ਦੌਰਾਨ ਅਕੇਡੀਆ ਸਕੂਲ ਦੀ ਹੋਣਹਾਰ ਵਿਦਿਆਰਥਣ ਸਿਮਰਨਜੀਤ ਨੇ ਵਧੀਆ ਪ੍ਰਦਰਸ਼ਨ ਕਰਕੇ ਪੰਜਾਬ ਦੀ ਟੀਮ ਵਿੱਚ ਆਪਣੀ ਜਗ੍ਹਾ ਬਣਾਈ।
ਗੌਰਤਲਬ ਹੈ ਕਿ ਇਸ ਟੂਰਨਾਮੈਂਟ ਵਿੱਚ ਦੇਸ਼ ਬਹੁਤ ਰਾਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ ਅਤੇ ਮੁਕਾਬਲੇ ਨੂੰ ਰੋਮਾਂਚਕ ਬਣਾਇਆ।ਪੰਜਾਬ ਦੀ ਟੀਮ ਨੇ ਵੀ ਜੰਮ ਕੇ ਮੁਕਾਬਲਾ ਕੀਤਾ।ਤੇਲੰਗਾਨਾ ਬੇਸਬਾਲ ਐਸੋਸੀਏਸ਼ਨ ਵੱਲੋਂ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ।ਵਾਪਿਸ ਪਰਤਣ ਤੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਟਾਫ਼ ਵਲੋਂ ਸਿਮਰਨਜੀਤ ਕੌਰ ਦਾ ਭਰਵਾਂ ਸਵਾਗਤ ਹੋਇਆ ਅਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਵਲੋਂ ਹੋਣਹਾਰ ਖਿਡਾਰਨ ਨੂੰ ਸਰਟੀਫਿਕੇਟ ਦੇ ਉਸ ਦਾ ਸਨਮਾਨ ਕੀਤਾ ਗਿਆ ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਸਕੂਲ ਦੇ ਖੇਡ ਵਿਭਾਗ ਦੀ ਬਹੁਤ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਹਰ ਉਪਰਾਲੇ ਲਈ ਸਕੂਲ ਦੀ ਮੈਨੇਜਮੈਂਟ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟੇਗੀ।ਇਸ ਮੌਕੇ ਸਕੂਲ ਦੇ ਅਧਿਆਪਕ ਕਿਰਨਪਾਲ ਸਿੰਘ, ਰੋਮਨ, ਸਪਨਾ ਰਾਣੀ ਅਤੇ ਗੁਰਦੀਪ ਕੌਰ ਵੀ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media