ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਗਊਸ਼ਾਲਾ ਦਾ ਦੌਰਾ
ਲੌਂਗੋਵਾਲ, 28 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ
ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵਲੋਂ ਸਥਾਨਕ ਉਭਾਵਾਲ ਰੋਡ ‘ਤੇ ਸਥਿਤ ਗਊਸ਼ਾਲਾ ਦਾ ਦੌਰਾ ਕਰਕੇ ਉਥੇ ਬੇਸਹਾਰਾ ਗਊਆਂ ਦੀ ਕੀਤੀ ਜਾਣ ਵਾਲੀ ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਆਪਣੇ ਵੱਲੋਂ ਇਸ ਨੇਕ ਕੰਮ ਵਿਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦੁਆਇਆ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਵੀ ਉਨ੍ਹਾਂ ਦੇ ਨਾਲ ਸਨ।
ਢੀਂਡਸਾ ਨੇ ਬੇਸਹਾਰਾ ਤੇ ਜ਼ਖਮੀ ਗਊਆਂ ਦੀ ਸੰਭਾਲ ਵਿਚ ਜੁਟੀ ਗਊਸ਼ਾਲਾ ਕਮੇਟੀ ਅਤੇ ਸਮੂਹ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਘੁੰਮਣ ਵਾਲੀਆਂ ਬੇਸਹਾਰਾ ਗਊਆਂ ਜਦੋਂ ਜ਼ਖ਼ਮੀ ਹੋ ਜਾਂਦੀਆਂ ਹਨ ਤਾਂ ਉਨ੍ਹਾਂ ਦਾ ਗਊਸ਼ਾਲਾ ਦੇ ਸੇਵਾਦਾਰਾਂ ਵਲੋਂ ਇਲਾਜ ਕਰਨਾ ਅਤੇ ਠੀਕ ਹੋਣ ਤੱਕ ਉਨ੍ਹਾਂ ਦੀ ਸੇਵਾ ਸੰਭਾਲ ਕਰਨੀ ਇੱਕ ਸ਼ਲਾਘਾਯੋਗ ਕੰਮ ਹੈ।ਇਸ ਨੇਕ ਕੰਮ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਊਸ਼ਾਲਾ ਕਮੇਟੀ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।
ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਦੇ ਰੱਖ-ਰਖਾਅ ਅਤੇ ਉਨ੍ਹਾਂ ਦੀ ਸੰਭਾਲ ਲਈ ਅਕਾਲੀ-ਭਾਜਪਾ ਸਰਕਾਰ ਵਲੋਂ ਅਨੇਕਾਂ ਉਪਰਾਲੇ ਕੀਤੇ ਗਏ ਹਨ।ਨੇੜਲੇ ਪਿੰਡ ਝਨੇੜੀ ਵਿਖੇ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਵੱਡੀ ਗਊਸ਼ਾਲਾ ਬਣਵਾਈ ਅਤੇ ਬਿਨਾਂ ਭੇਦਭਾਵ ਤੋਂ ਗਊਸ਼ਾਲਾਵਾਂ ਦੇ ਵਿਕਾਸ ਹਿੱਤ ਦਿਲ ਖੋਲ੍ਹ ਕੇ ਗਰਾਂਟਾਂ ਵੰਡੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਨਿਰੰਤਰ ਸੇਵਾ ਕਾਰਜ ਜਾਰੀ ਰਹਿਣਗੇ।ਗਊਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਜੇਸ਼ ਕੁਮਾਰ, ਰਾਜਿੰਦਰਪਾਲ ਸਿੰਗਲਾ, ਵਿਜੈ ਕੁਮਾਰ, ਸੰਜੀਵ ਕੁਮਾਰ, ਅਭਿਨੰਦਨ ਬਾਂਸਲ, ਨਰੇਸ਼ ਗਰਗ, ਕੇਵਲ ਗੁਪਤਾ, ਨਵੀਨ ਜਿੰਦਲ, ਮੋਹਿਤ ਗਰਗ, ਕਾਲੂ, ਸ਼ੰਮੀ, ਹੈਪੀ ਗੋਇਲ, ਅਨਿਲ ਗੋਇਲ, ਧਰਮਪਾਲ, ਰੂਪ ਸਿੰਗਲਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media