Sunday, September 27, 2026

ਮਾਨਸ਼ਾਹੀਆ ਨੇ ਕਾਂਗਰਸ `ਚ ਸ਼ਾਮਲ ਹੋ ਕੇ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ – ਭਗਵੰਤ ਮਾਨ

ਭੀਖੀ/ਮਾਨਸਾ, 29 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਜਿਲ੍ਹਾ ਮਾਨਸਾ ਦੇ ਪਿੰਡ ਰੱਲਾ ਵਿਖੇ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ PUNJ2904201903ਉਮੀਦਵਾਰ ਬਲਜਿੰਦਰ ਕੌਰ ਦੇ ਹੱਕ `ਚ ਭਗਵੰਤ ਮਾਨ ਨੇ ਚੋਣ ਪ੍ਰਚਾਰ ਕਰਦਿਆਂ ਰਵਾਇਤੀ ਪਾਰਟੀਆਂ ਨੂੰ ਆੜੇ ਹੱਥੀਂ ਲਿਆ ਲੈਂਦਿਆਂ ਦੋਸ਼ ਲਾਇਆ ਕਿ ਕਾਂਗਰਸੀ ਤੇ ਅਕਾਲੀ-ਭਾਜਪਾ ਵਾਲੇ ਰਲੇ-ਮਿਲੇ ਹੋਏ ਹਨ ਜਿਸ ਕਰ ਕੇ ਲੋਕਾਂ ਨੂੰ ਬੁੱਧੂ ਬਣਾ ਕੇ ਆਪੋ ਆਪਣੀਆਂ ਕੁਰਸੀਆਂ ਬਚਾਉਣ `ਚ ਕਾਮਯਾਬ ਹੋ ਜਾਂਦੇ ਹਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਕਰਵਾਈ ਤੇ ਕਾਂਗਰਸੀ ਉਸ ਨੂੰ ਬਚਾਉਣ ਲਈ ਜ਼ੋਰ ਅਜ਼ਮਾਈ ਕਰ ਰਹੇ ਹਨ, ਜਿਸ ਬਾਰੇ ਲੋਕ ਹੁਣ ਸਭ ਜਾਣ ਚੁੱਕੇ ਹਨ। ਉਨ੍ਹਾਂ ਨੇ ਕਾਂਗਰਸ ਤੇ ਅਕਾਲੀ-ਭਾਜਪਾ ਦੇ ਆਗੂਆਂ ਨੂੰ ਉਨ੍ਹਾਂ ਦੇ ਕਾਰਜਕਾਲ `ਚ ਕੀਤੇ ਕੰਮਾਂ ਬਾਰੇ ਪੁੱਛਣ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਚੋਣ ਮੈਨੀਫੈਸਟੋ ਅਨੁਸਾਰ ਕੀਤੇ ਵਾਅਦਿਆਂ ਬਾਰੇ ਜਰੂਰ ਪੁੱਛਿਆ ਜਾਵੇ।ਉਨ੍ਹਾਂ ਨੇ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵਲੋਂ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ `ਚ ਜਾਣ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੰਦਿਆਂ ਕਿਹਾ ਅਜਿਹੇ ਲੋਕ ਵਿਕਾਊ ਮਾਲ ਹੁੰਦੇ ਹਨ, ਜਿੰਨਾਂ ਦਾ ਬਾਅਦ `ਚ ਕੁੱਝ ਵੀ ਨਹੀਂ ਬਣਦਾ।
ਉਮੀਦਵਾਰ ਬਲਜਿੰਦਰ ਕੌਰ ਨੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਦੀਆਂ ਚਾਲਾਂ ਤੋਂ ਬਚਣ ਦੀ ਅਪੀਲ ਕਰਦਿਆਂ ਉਨ੍ਹਾਂ ਦੇ ਹੱਕ `ਚ ਡਟ ਕੇ ਖੜ੍ਹੇ ਰਹਿਣ ਲਈ ਕਿਹਾ।ਇਸ ਮੌਕੇ ਤੇ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੋਜੂਦ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply