Monday, June 30, 2025
Breaking News

ਸ਼ੋ੍ਰਮਣੀ ਕਮੇਟੀ ਨੇ ਸ੍ਰੀਨਗਰ ਤੋਂ 30 ਹੜ੍ਹ ਪੀੜਤਾਂ ਨੂੰ ਹਵਾਈ ਜਹਾਜ ਰਾਹੀਂ ਅੰਮ੍ਰਿਤਸਰ ਪਹੁੰਚਾਇਆ

PPN12091425
ਅੰਮ੍ਰਿਤਸਰ ,12 ਸਤੰਬਰ (ਗੁਰਪ੍ਰੀਤ ਸਿੰਘ) –  ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂੁਕਸ਼ਮੀਰ ਵਿਖੇ ਆਏ ਹੜ੍ਹਾਂ ਦੀ ਮਾਰ ਝੱਲ ਰਹੇ ਹਜ਼ਾਰਾਂ ਲੋਕਾਂ ਦੀ ਜਿੱਥੇ ਲਗਤਾਰ ਮਦਦ ਕੀਤੀ ਜਾ ਰਹੀ ਹੈ ਓਥੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਜਿਹੜੇ ਪੰਜਾਬ ਵਾਸੀਆਂ ਜਾਂ ਹੋਰਨਾਂ ਲੋਕਾਂ ਕੋਲ ਕੋਈ ਆਉਣ ਦਾ ਸਾਧਨ ਨਹੀਂ ਉਨ੍ਹਾਂ ਲੋਕਾਂ ਨੂੰ ਹਵਾਈ ਜਹਾਜ ਰਾਹੀਂ ਸੁਰੱਖਿਅਤ ਲਿਆਉਣ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀਨਗਰ ਤੋਂ ਹੜ੍ਹਾਂ ‘ਚ ਫਸੇ 30 ਹੜ੍ਹ ਪੀੜਤਾਂ ਨੂੰ ਸਪਾਈਸ ਜੈੱਟ ਏਅਰ ਲਾਈਨਜ਼ ਰਾਹੀਂ ਸੁਰੱਖਿਅਤ ਅੰਮ੍ਰਿਤਸਰ ਪਹੁੰਚਾਇਆ। ਜਿਥੇ ਇਨ੍ਹਾਂ ਨੂੰ ਸ: ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ, ਸ: ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਅਧਿਕਾਰੀਆਂ ਨੇ ਰਸੀਵ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸz: ਮਨਜੀਤ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਾਹਿਬ ਜੀ ਦੇ ਆਦੇਸ਼ ਅਨੁਸਾਰ ਯਾਤਰੂਆਂ ਦੀ ਹਵਾਈ ਜਹਾਜ ਰਾਹੀਂ ਸੁਰੱਖਿਅਤ ਵਾਪਸੀ ਸ਼ੁਰੂ ਕੀਤੀ ਗਈ ਹੈ ਤੇ ਏਅਰ ਲਾਈਨਜ਼ ਵੱਲੋਂ ਸ਼ੋ੍ਰਮਣੀ ਕਮੇਟੀ ਨੂੰ ਅੱਜ ੩੦ ਟਿਕਟਾਂ ਪ੍ਰਦਾਨ ਕੀਤੀਆਂ ਸਨ ਜਿਨ੍ਹਾਂ ਤੇ ਰਣਜੋਧ ਸਿੰਘ, ਸੁਰਿੰਦਰ ਮਸੀਹ, ਵਿਜੇ ਕੁਮਾਰ, ਗੁਰਪ੍ਰੀਤ ਸਿੰਘ, ਸ਼ਿੰਗਾਰਾ ਸਿੰਘ, ਸੁਲੱਖਣ ਸਿੰਘ, ਜਗਦੀਸ਼ ਸਿੰਘ, ਸੂਰਤ ਮਸੀਹ, ਪ੍ਰੀਤ ਮਸੀਹ, ਦਲਜੀਤ ਸਿੰਘ, ਜਗਦੀਸ਼ ਰਾਜ, ਅਜੀਤ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਬਲਜਿੰਦਰ ਸਿੰਘ, ਜੋਗਿੰਦਰਪਾਲ ਸਿੰਘ, ਭਾਰਤ ਭੂਸ਼ਨ, ਨਰਿੰਦਰ ਢੋਲਾ, ਕਸ਼ਮੀਰ ਸਿੰਘ, ਜਸਬੀਰ ਸਿੰਘ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਗੁਰਪਾਲ ਸਿੰਘ, ਦਵਿੰਦਰ ਸਿੰਘ, ਗਗਨਦੀਪ ਸਿੰਘ, ਜਗਦੇਵ ਸਿੰਘ, ਜਸਵੀਰ ਸਿੰਘ, ਸੁਖਚੈਣ ਸਿੰਘ, ਹਰਦੀਪ ਸਿੰਘ ਤੇ ਕਰਨਦੀਪ ਸਿੰਘ ਨੂੰ ਸ੍ਰੀਨਗਰ ਤੋਂ ਹਵਾਈ ਜਹਾਜ ਰਾਹੀਂ ਵਾਪਸ ਅੰਮ੍ਰਿਤਸਰ ਪਹੁੰਚਾਇਆ ਗਿਆ ਹੈ। ਇਨ੍ਹਾਂ ਹੜ੍ਹ ਪੀੜਤਾਂ ਦੇ ਨਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਿੰਨ ਅਧਿਕਾਰੀ, ਸ: ਹਰਮਿੰਦਰ ਸਿੰਘ ਮੂਧਲ ਤੇ ਸ: ਹਰਜਿੰਦਰ ਸਿੰਘ ਕੈਰੋਂਵਾਲ ਸੁੁਪ੍ਰਿੰਟੈਂਡੈਂਟ, ਸ: ਹਰਿੰਦਰਪਾਲ ਸਿੰਘ ਚੀਫ਼ ਅਕਾਊਂਟੈਂਟ ਸ਼ੋ੍ਰਮਣੀ ਕਮੇਟੀ ਉਕਤ ਹੜ੍ਹ ਪੀੜਤਾਂ ਨੂੰ ਆਪ ਨਾਲ ਲੈ ਕੇ ਅੰਮ੍ਰਿਤਸਰ ਹਵਾਈ ਅ’ਡੇ ਤੇ ਪਹੁੰਚੇ ਹਨ।
ਸz: ਮਨਜੀਤ ਸਿੰਘ ਸਕੱਤਰ ਨੇ ਅੱਗੇ ਦੱਸਿਆ ਕਿ ਸ਼ੋ੍ਰਮਣੀੌ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 13.9.14 ਲਈ ਹੜ੍ਹ ਪੀੜਤਾਂ ਨੂੰ ਲਿਆਉਣ ਲਈ ਨਿਜੀ ਜਹਾਜ ਕੰਪਨੀ ਤੋਂ ਵੱਧ ਤੋਂ ਵੱਧ ਟਿਕਟਾਂ ਦੀ ਮੰਗ ਕੀਤੀ ਹੈ ਪ੍ਰੰਤੂ ਕੰਪਨੀ ਵੱਲੋਂ ਸ੍ਰੀਨਗਰ ਤੋਂ ਅੰਮ੍ਰਿਤਸਰ ਲਈ 50 ਟਿਕਟਾਂ ਦਿੱਤੀਆਂ ਹਨ ਤੇ ਇਨ੍ਹਾਂ ਤੇ ਸ਼ੋ੍ਰਮਣੀ ਕਮੇਟੀ ਵੱਲੋਂ 50 ਹੜ੍ਹ ਪੀੜਤ ਹੋਰ ਅੰਮ੍ਰਿਤਸਰ ਸੁਰੱਖਿਅਤ ਲਿਆਂਦੇ ਜਾਣਗੇ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …

Leave a Reply