Saturday, April 18, 2026

ਪੜ੍ਹਾਈ `ਚ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਦਾ ਕੀਤਾ ਸਨਮਾਨ

ਭੀਖੀ, 30 ਅਪ੍ਰੈਲ (ਪੰਜਾਬ ਪੋਸਟ – ਕਮਲ ਕਾਂਤ) – ਪੜਾਈ ਵਿੱਚ ਪੁਜੀਸ਼ਨਾਂ ਲੈਣ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਪਿੰਡ ਦੇ ਬੱਚਿਆਂ ਦਾ ਸਨਮਾਨ PUNJ3004201902ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ `ਤੇ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਰਾਜਿੰਦਰ ਕੌਰ ਪਹੁੰਚੇ।ਇਹਨਾਂ ਬੱਚਿਆਂ ਦਾ ਸਨਮਾਨ ਨਾਜਰ ਸਿੰਘ ਲੋਕ ਭਲਾਈ ਕਲੱਬ ਠੁਠਿਆਂਵਾਲੀ ਦੇ ਸਹਿਯੋਗ ਨਾਲ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫ਼ਸਰ ਮੈਡਮ ਰਾਜਿੰਦਰ ਕੌਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਦੀ ਦਿੱਖ ਸੁਧਾਰਨ ਅਤੇ ਵਧੇ ਦਾਖਲੇ ਲਈ ਸਕੂਲ ਦੇ ਸਾਰੇ ਸਟਾਫ ਨੂੰ ਵਧਾਈ ਦਿੱਤੀ।ਉਨਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਸਕੂਲਾਂ ਵਿੱਚ ਮਿਲਦੀਆਂ ਸਰਕਾਰੀ ਸਹੂਲਤਾਂ ਦਾ ਲਾਭ ਲੈਣਾ ਲੈਣ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਦੁਕਾਨਦਾਰੀਆਂ ਤੋਂ ਬਚਣ।ਸਕੂਲ ਮੁਖੀ ਮੈਡਮ ਕੁਲਦੀਪ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ।
    ਇਸ ਮੌਕੇ ਚੇਅਰਪਰਸਨ ਲਛਮੀ ਦੇਵੀ, ਕਮੇਟੀ ਮੈਂਬਰ ਗੁਰਦੀਪ ਸਿੰਘ ਸੇਖੋਂ ਐਮ.ਸੀ, ਦੀਪ ਚੰਦਰ ਸਮਾਜ ਸੇਵੀ, ਜਗਮੋਹਨ ਸਿੰਘ ਧਾਲੀਵਾਲ, ਰਾਜ ਰਾਣੀ, ਭੁਪਿੰਦਰ ਕੌਰ, ਸੁਨੰਦਾ ਗਰਗ, ਏਕਤਾ ਰਾਣੀ, ਵੀਰਪਾਲ ਕੌਰ, ਰਾਜਵੀਰ ਕੌਰ, ਰੀਤੂ ਪਰਾਸਰ, ਨੀਸ਼ਾ ਗੋਇਲ, ਸਰਬਜੀਤ ਕੌਰ, ਚਰਨਜੀਤ ਕੌਰ, ਅਮਨਦੀਪ ਕੌਰ ਅਤੇ ਜਸਪਾਲ ਕੌਰ ਹਾਜ਼ਰ ਸਨ।
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply