ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ।
ਖਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ।ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਸਾਬਕਾ ਮੁੱਖੀ ਇੰਦਰਜੀਤ ਸਿੰਘ ਗੱਗੋਆਣੀ ਨੇ ਸਮੂੰਹ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਅਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ।ਛੀਨਾ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕੀਤੇ।ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਗਵਰਨਿੰਗ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ, ਮੈਂਬਰ ਸੁਖਦੇਵ ਸਿੰਘ ਅਬਦਾਲ, ਪਰਮਜੀਤ ਸਿੰਘ ਬੱਲ, ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਸਾਇੰਸਸ ਪ੍ਰਿੰਸੀਪਲ ਡਾ. ਐਸ.ਐਸ ਸਿੱਧੂ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਐਚ.ਬੀ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਕੌਂਸਲ ਦੇ ਅੰਡਰ ਸੈਕਟਰੀ ਡੀ.ਐਸ ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media