ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਡੇਰਾ ਸਿਰਸਾ ਦੇ
ਇਕ ਪ੍ਰੇਮੀ ਨੇ ਫੇਸਬੁੱਕ ’ਤੇ ਵੀਡੀਓ ਰਾਹੀਂ ਬੋਲਦਿਆਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਬਲਾਤਕਾਰੀ ਸਾਧ ਗੁਰਮੀਤ ਰਾਮ ਰਹੀਮ ਨਾਲ ਕਰਕੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ।ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਸ ਦੋਸ਼ੀ ਵਿਅਕਤੀ ’ਤੇ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਤਹਿਤ ਧਾਰਾ 295-ਏ ਹੇਠ ਪਰਚਾ ਦਰਜ਼ ਕਰਵਾਇਆ ਜਾਵੇ ਤਾਂ ਜੋ ਦੁਬਾਰਾ ਕੋਈ ਵਿਅਕਤੀ ਐਸੀ ਗਲਤੀ ਨਾ ਕਰੇ।
ਉਨਾਂ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਨੇ ਮਜੀਠਾ ਰੋਡ ਬਾਈ ਪਾਸ `ਤੇ ਲੱਗੇ ਇਕ ਬੋਰਡ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਨਾਮ ਸੁਨਿਹਰੀ ਮੰਦਰ ਲਿਖ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ।ਸ੍ਰੀ ਦਰਬਾਰ ਸਾਹਿਬ ਕੋਈ ਮੰਦਰ ਨਹੀ ਹੈ ਇਹ ਤਾਂ ਸਿੱਖਾਂ ਦਾ ਪਾਵਨ ਸਰਵਉੱਚ ਅਸਥਾਨ ਹੈ।ਉਨਾਂ ਨੇ ਸੰਸਾਰ ਭਰ ਵਿਚ ਵਸਦੇ ਸਾਰੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਸਾਨੂੰ ਆਪਣੇ ਕੇਂਦਰੀ ਅਸਥਾਨ ਦਾ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਹੀ ਲੈਣ ਜਾਂ ਲਿਖਣ ਨਾ ਕਿ ਗੋਲਡਨ ਟੈਂਪਲ।ਇਸ `ਤੇ ਸਾਰਾ ਸਿੱਖ ਜਗਤ ਅਮਲ ਕਰੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media