ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਚੋਣ ਅਫਸਰ ਸ਼ਿਵਦੁਲਾਰ ਸਿੰਘ ਢਿੱਲੋਂ ਦੀ ਅਗਵਾਈ
ਹੇਠ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਆਪਣੇ ਵੋਟ ਦਾ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਹੀ ਲੜੀ ਤਹਿਤ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਮੈਡਮ ਸੁਮਨ ਬਾਲਾ ਦੀ ਅਗਵਾਈ ਹੇਠ ਢਪੱਈ ਰੋਡ ਵਿਖੇ ਟਰਾਂਸਜੈਂਡਰਾਂ ਦੀ ਸਹਾਇਤਾਂ ਨਾਲ ਇਕ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਕਈ ਟਰਾਂਸਜੈਂਡਰਾਂ ਵੱਲੋਂ ਭਾਗ ਲਿਆ ਗਿਆ ਅਤੇ ਯਕੀਨ ਦਿਵਾਇਆ ਗਿਆ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨਗੇ ਅਤੇ ਲੋਕਾਂ ਨੂੰ ਇਸ ਸਬੰਧੀ ਪ੍ਰੇਰਿਤ ਕਰਨਗੇ।
ਇਸੇ ਹੀ ਲੜੀ ਤਹਿਤ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਵਿਖੇ ਵਿਦਿਆਰਥੀਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਇਕ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਅਤੇ ਚੋਣਾਂ ਵਿੱਚ ਨਵੀਂ ਸੂਚਨਾ ਤਕਨੀਕ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ।ਮੈਡਮ ਮੀਨਾ ਦੇਵੀ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਵੋਟਰ ਹੈਲਪਲਾਈਨ ਐਪ ਸ਼ੁਰੂ ਕੀਤਾ ਗਿਆ ਹੈ।ਜਿਸ ਰਾਹੀਂ ਕੋਈ ਵੀ ਵਿਅਕਤੀ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਬੈਠ ਕੇ ਵੋਟਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਇਸ ਲੋਕਤੰਤਰ ਦੇ ਮਹਾਂਉਤਸਵ ਵਿੱਚ ਮਤਦਾਨ ਕਰਕੇ ਆਪਣਾ ਯੋਗਦਾਨ ਪਾਈਏ ।
ਮੈਡਮ ਮੀਨਾ ਦੇਵੀ ਨੇ ਦੱਸਿਆ ਕਿ ਕੈਂਪ ਵਿੱਚ ਕਰੀਬ 800 ਵਿਦਿਆਰਥੀਆਂ ਨੂੰ ਵੋਟਾਂ ਸਬੰਧੀ ਜਾਣਕਾਰੀ ਦਿਤੀ ਗਈ ਅਤੇ ਕਿਹਾ ਗਿਆ ਕਿ ਉਹ ਆਪਣੇ ਮਾਤਾ-ਪਿਤਾ, ਰਿਸ਼ਤੇਦਾਰਾਂ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕਰਨ।ਕੈਂਪ ਦੌਰਾਨ ਵਿਦਿਆਰਥੀਆਂ ਨੂੰ ਮਤਦਾਨ ਕਰਨ ਲਈ ਸਹੁੰ ਵੀ ਚੁਕਾਈ ਗਈ। ਇਸ ਮੌਕੇ ਆਸ਼ੂ ਧਵਨ, ਅਵਤਾਰ ਸਿੰਘ, ਵਿਜੈ ਕੁਮਾਰ, ਸੁਪਰਵਾਈਜਰਜ਼ ਜਗਦੀਪ ਕੌਰ, ਸੁਖਜਿੰਦਰ ਕੌਰ, ਸਕੂਲ ਦੇ ਵਾਇਸ ਪ੍ਰਿੰਸੀਪਲ ਰਾਜੇਸ਼ ਸ਼ਰਮਾ, ਅਧਿਆਪਕ ਵਿਕਾਸ, ਯਸ਼ਪਾਲ ਸ਼ਰਮਾ, ਰਵਿੰਦਰ ਠਾਕੁਰ ਅਤੇ ਐਨ:ਸੀ:ਸੀ: ਦੇ ਵੱਖ ਵੱਖ ਯੂਨਿਟਾਂ ਦੇ ਕੈਡਿਟ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media