Friday, August 14, 2026

ਜਿਲੇ ਵਿੱਚ ਹੁਣ ਤੱਕ 8323 ਦਿਵਿਆਂਗ ਮਤਦਤਾਵਾਂ ਦੀ ਹੋਈ ਸ਼ਨਾਖਤ – ਵਧੀਕ ਜਿਲ੍ਹਾ ਚੋਣ ਅਫਸਰ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਦਿਵਿਆਂਗ ਮਤਦਤਾਵਾਂ ਨੂੰ ਵੋਟਾਂ ਵਾਲੇ ਦਿਨ ਬੂਥਾਂ ਤੇ ਸਹੂਲਤਾਂ ਉਪਲਬੱਧ PUNJ0105201907ਕਰਵਾਉਣ ਦੇ ਮਨੋਰਥ ਨਾਲ ਜਿਲ੍ਹਾ ਕੁਆਰਡੀਨੇਟਰ ਦੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਸਮਾਜ ਭਲਾਈ ਅਫਸਰ ਨਰਿੰਦਰ ਸਿੰਘ ਪਨੂੰ, ਦਵਿੰਦਰ ਸਿੰਘ, ਕਮਲਜੀਤ ਸਿੰਘ ਗਿੱਲ, ਧਰਮਿੰਦਰ ਸਿੰਘ, ਸ੍ਰੀਮਤੀ ਸਿਮੀ ਲੂਥਰਾ, ਸ ਮੋਹਿਤ ਕਪੂਰ, ਸੀ.ਡੀ.ਪੀ.ਓ ਜਸਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਵੀ ਹਾਜ਼ਰ ਸਨ।
     ਮੀਟਿੰਗ ਨੂੰ ਸੰਬੋਧਨ ਕਰਦਿਆਂ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਲੇ ਵਿੱਚ ਹੁਣ ਤੱਕ 8323 ਦਿਵਿਆਂਗ ਮਤਦਤਾਵਾਂ ਦੀ ਸ਼ਨਾਖਤ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪੀ.ਡਬਲਿਯੂ.ਡੀ ਜਿਲ੍ਹਾ ਕੁਆਰਡੀਨੇਟਰ ਦੀ ਮੀਟਿੰਗ ਵਿੱਚ ਵੋਟਾਂ ਵਾਲੇ ਦਿਨ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਬੂਥਾਂ ਉਪਰ ਕਿਸ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ, ਸਬੰਧੀ ਜਾਣਕਾਰੀ ਲਈ ਗਈ। ਸ੍ਰੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਚੋਣ ਕਮਿਸ਼ਨ ਵੱਲੋਂ ਪੀ.ਡਬਲਿਯੂ.ਡੀ ਐਪ ਅਤੇ ਹੈਲਪਲਾਈਨ ਨੰਬਰ 1950 ਸ਼ੁਰੂ ਕੀਤਾ ਗਿਆ ਹੈ।ਇਸ ਐਪ ਅਤੇ ਹੈਲਪਲਾਈਨ ਨੰਬਰ ਤੇ ਕਾਲ ਕਰਕੇ ਕੋਈ ਵੀ ਦਿਵਿਆਂਗ ਵਿਅਕਤੀ ਆਪਣੀ ਮੰਗ ਅਨੁਸਾਰ ਸਹੂਲਤ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਦਿਵਿਆਂਗ ਵਿਅਕਤੀਆਂ ਲਈ ਬੂਥਾਂ ਤੇ ਵੀਲ ਚੇਅਰ, ਪੀਣ ਵਾਲਾ ਪਾਣੀ, ਰੈਂਪ, ਵਾਸ਼ ਰੂਮ ਦੀ ਸੁਵਿਧਾ ਅਤੇ ਘਰੋਂ ਆਉਣ-ਜਾਣ ਲਈ ਸਾਧਨ ਵੀ ਮੁਹੱਈਆ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਭੀੜ ਭੜੱਕੇ ਵਾਲੇ ਸਥਾਨਾਂ `ਤੇ ਦਿਵਿਆਂਗ ਵਿਅਕਤੀਆਂ ਨੂੰ ਵੋਟਾਂ ਵਾਲੇ ਦਿਨ ਘਰੋਂ ਲਿਜਾਣ ਅਤੇ ਛੱਡਣ ਲਈ ਆਟੋ ਰਿਕਸ਼ੇ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਨੇਤਰਹੀਣ ਮਤਦਤਾਵਾਂ ਨੂੰ ਚੋਣ ਬੂਥ ਤੱਕ ਜਾਣ ਦੀ ਵੱਡੀ ਸਮੱਸਿਆ ਹੁੰਦੀ ਹੈ ਦੇ ਹੱਲ ਲਈ ਨੇਤਰਹੀਣ ਮਤਦਤਾਵਾਂ ਨਾਲ ਵਾਲੰਟੀਅਰ ਵੀ ਲਗਾਏ ਜਾਣਗੇ ਤਾਂ ਜੋ ਉਨ੍ਹਾਂ ਨੂੰ ਘਰੋਂ ਆਉਣ-ਜਾਣ ਅਤੇ ਵੋਟ ਪਾਉਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।  
     ਵਧੀਕ ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਕੋਈ ਵੀ ਦਿਵਿਆਂਗ ਆਪਣੇ ਬੂਥਾਂ ਤੇ ਸਭ ਤੋਂ ਪਹਿਲਾਂ ਵੋਟ ਪੋਲ ਕਰੇਗਾ ਉਸ ਨੂੰ ਜਿਲ੍ਹਾ ਪ੍ਰਸਾਸ਼ਨ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਤ ਵੀ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply