2 ਅਤੇ 3 ਮਈ ਨੂੰ ਸਿਵਲ ਸਰਜਨ ਦਫਤਰ ਹੋਵੇਗਾ ਡਾਕਟਰੀ ਮੁਆਇਨਾ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭਾ ਚੋਣਾਂ ਕਰਵਾਉਣ ਲਈ ਵੱਖ-ਵੱਖ ਜਿੰਮੇਵਾਰੀਆਂ, ਜਿਸ ਵਿਚ ਪ੍ਰੀਜਾਈਡਿੰਗ
ਅਧਿਕਾਰੀ, ਸਹਾਇਕ ਪ੍ਰੀਜਾਈਡਿੰਗ ਅਧਿਕਾਰੀ ਅਤੋ ਹੋਰ ਪੋਲਿੰਗ ਅਮਲਾ ਸ਼ਾਮਿਲ ਹੈ, ਲਈ ਅੰਮ੍ਰਿਤਸਰ ਜਿਲ੍ਹੇ ਵਿਚ ਕਰੀਬ 13 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜਿੰਨਾ ਦੀ ਪਹਿਲਾ ਅਭਿਆਸ 28 ਅਪ੍ਰੈਲ ਨੂੰ ਹੋ ਚੁੱਕਾ ਹੈ।ਇਸ ਅਭਿਆਸ ਦੌਰਾਨ ਗੈਰ ਹਾਜ਼ਰ ਰਹੇ ਸਟਾਫ, ਜੋ ਕਿ ਕਰੀਬ 1500 ਦੇ ਨੇੜੇ ਹਨ, ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।ਉਕਤ ਜਾਣਕਾਰੀ ਦਿੰਦੇ ਵਧੀਕ ਜਿਲ੍ਹਾ ਚੋਣ ਅਧਿਕਾਰੀ ਹਿਮਾਸ਼ੂੰ ਅਗਰਵਾਲ ਨੇ ਦੱਸਿਆ ਕਿ ਇਨਾਂ ਤੋਂ ਇਲਾਵਾ ਵੀ ਅਨੇਕਾਂ ਕਰਮਚਾਰੀ ਆਪਣੀ ਚੋਣ ਡਿਊਟੀ ਕਟਾਉਣ ਲਈ ਜਿਲ੍ਹਾ ਚੋਣ ਅਧਿਕਾਰੀ ਦੇ ਦਫਤਰ ਆ ਰਹੇ ਹਨ, ਪਰ ਚੋਣ ਅਮਲ ਪੂਰਾ ਕਰਵਾਉਣ ਲਈ ਬਿਨਾਂ ਕਿਸੇ ਠੋਸ ਕਾਰਨ ਕਿਸੇ ਨੂੰ ਚੋਣ ਡਿਊਟੀ ਤੋਂ ਮੁਆਫੀ ਨਹੀਂ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਜਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿਲੋਂ ਨੇ ਇਸ ਮੁੱਦੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਚੋਣ ਡਿਊਟੀ ਤੋਂ ਛੋਟ ਚਾਹੁਣ ਵਾਲਿਆਂ ਦਾ ਡਾਕਟਰੀ ਮੁਆਇਨਾ ਕਰਵਾਉਣ ਦੀ ਹਦਾਇਤ ਕੀਤੀ ਹੈ ਅਤੇ ਇਸ ਸਬੰਧ ਵਿਚ ਸਿਵਲ ਸਰਜਨ ਦਫਤਰ ਨੂੰ ਪ੍ਰਬੰਧ ਕਰਨ ਲਈ ਕਿਹਾ ਦਾ ਚੁੱਕਾ ਹੈ।ਅਗਰਵਾਲ ਨੇ ਦੱਸਿਆ ਕਿ ਗੰਭੀਰ ਬਿਮਾਰੀਆਂ ਦੇ ਪੀੜਤ ਅਤੇ ਗਰਭਵਤੀ ਔਰਤਾਂ, ਜਿੰਨਾਂ ਨੂੰ ਚੋਣ ਡਿਊਟੀ ਤੋਂ ਹਕੀਕਤ ਵਿਚ ਛੋਟ ਦੀ ਲੋੜ ਹੈ, ਦਾ ਡਾਕਟਰੀ ਮੁਆਇਨਾ ਕਰਨ ਲਈ ਵੀਰਵਾਰ ਅਤੇ ਸ਼ੁਕਰਵਾਰ ਭਾਵ 2 ਤੇ 3 ਮਈ ਨੂੰ ਸ਼ਾਮ 4 ਤੋਂ 5 ਵਜੇ ਤੱਕ ਵਿਸੇਸ਼ ਡਾਕਟਰੀ ਸਟਾਫ ਸਿਵਲ ਸਰਜਨ ਦਫਤਰ ਬੈਠੇਗਾ।ਉਨਾਂ ਅਪੀਲ ਕੀਤੀ ਕਿ ਜਿੰਨਾਂ ਵੀ ਕਰਮਚਾਰੀਆਂ ਨੂੰ ਉਕਤ ਕਾਰਨਾਂ ਕਰਕੇ ਡਿਊਟੀ ਤੋਂ ਛੋਟ ਦੀ ਲੋੜ ਹੈ, ਉਹ ਇੰਨਾਂ ਤਾਰੀਕਾਂ ਨੂੰ ਸਿਵਲ ਸਰਜਨ ਦਫਤਰ ਪਹੁੰਚ ਕੇ ਆਪਣਾ ਡਾਕਟਰੀ ਮੁਆਇਨਾ ਕਰਵਾ ਲੈਣ, ਇਸ ਤੋਂ ਬਾਅਦ ਦੂਸਰਾ ਮੌਕਾ ਨਹੀਂ ਦਿੱਤਾ ਜਾਵੇਗਾ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media