ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲਾ ਅੰਮ੍ਰਿਤਸਰ ਵਲੋਂ ਕਣਕ ਦੇ ਨਾੜ ਨੂੰ ਨੂੰ ਅੱਗ ਨਾ
ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਵਿਨੇ ਕੁਮਾਰ ਵਲੋਂ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਡਾਕਟਰ ਵਿਨੇ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਇਨ੍ਹਾਂ ਵੈਨਾਂ ਰਾਹੀਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਨਾਲ ਜ਼ਮੀਨ ਹੇਠ ਮਿੱਤਰ ਕੀੜੇ ਅਤੇ ਬਹੁ ਕੀਮਤੀ ਜ਼ਮੀਨੀ ਤੱਤ ਸੜ ਜਾਂਦੇ ਹਨ, ਜਿਸ ਕਾਰਨ ਜ਼ਮੀਨ ਦੀ ਬਣਤਰ ਤੇ ਬਹੁਤ ਪ੍ਰਭਾਵ ਪੈਂਦਾ ਹੈ ਅਤੇ ਆਉਣ ਵਾਲੀ ਫਸਲਾਂ ਵਿਚ ਬੀਮਾਰੀਆਂ ਅਤੇ ਤੱਤਾਂ ਦੀ ਘਾਟ ਵਿੱਚ ਵਾਧਾ ਹੁੰਦਾ ਹੈ।ਇਸ ਦੇ ਨਾਲ ਹੀ ਅੱਗ ਦਾ ਧੂੰਆਂ ਕਈ ਤਰ੍ਹਾਂ ਦੀਆਂ ਮਨੁੱਖੀ ਬਿਮਾਰੀਆਂ ਨੂੰ ਜਨਮ ਦਿੰਦਾ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਾੜ ਨੂੰ ਅੱਗ ਨਾ ਲਗਾਈ ਜਾਵੇ, ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਖ਼ਤਮ ਕੀਤਾ ਜਾਵੇ ਤਾਂ ਜੋ ਜ਼ਮੀਨੀ ਸਿਹਤ ਕੁਦਰਤੀ ਬਨਸਪਤੀ ਰੁੱਖਾਂ ਆਦਿ ਨੂੰ ਸੜਨ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਖੇਤੀਬਾੜੀ ਅਫ਼ਸਰ ਰਣਜੋਤ ਸਿੰਘ, ਤਜਿੰਦਰ ਸਿੰਘ, ਮਸਤਿੰਦਰ ਸਿੰਘ ,ਅਵਤਾਰ ਸਿੰਘ ਬੁੱਟਰ , ਰਮਿੰਦਰ ਸਿੰਘ, ਗੁਰਦੇਵ ਸਿੰਘ, ਜਤਿੰਦਰ ਸਿੰਘ ਗਿੱਲ ਪਰਜੀਤ ਸਿੰਘ, ਗੁਰਿੰਦਰਜੀਤ ਸਿੰਘ, ਗੁਰਜੋਤ ਸਿੰਘ, ਪ੍ਰਭਦੀਪ ਸਿੰਘ ਗਿੱਲ, ਮਨਦੀਪ ਪੁਜਾਰਾ, ਨਿਰਮਲ ਸਿੰਘ ਵੀ ਮੌਜੂਦ ਸਨ ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media