Tuesday, November 24, 2026

ਸਮੇਂ ਦੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਬੇਰੁਜ਼ਗਾਰੀ ਵੱਲ ਧੱਕਿਆ- ਚੀਨੂੰ

ਭਿੱਖੀਵਿੰਡ, 2 ਮਈ (ਪੰਜਾਬ ਪੋਸਟ – ਹਰਮੀਤ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਅਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਹੀਰਾ ਦੇ ਹੱਕ PUNJ0205201901ਵਿੱਚ ਰੱਖੀ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਜੇ ਕੁਮਾਰ ਚੀਨੂੰ ਨੇ ਸਮੇਂ ਦੀਆਂ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਦੇਸ਼ ਦੇ ਲੋਕਾਂ ਦੀ ਹਾਲਤ ਬਦਤਰ ਦਿਖਾਈ ਦੇ ਰਹੀ ਹੈ।ਅੱਜ ਪੜ੍ਹੇ ਲਿਖੇ ਨੌਜਵਾਨ ਹੱਥਾਂ ਵਿੱਚ ਡਿਗਰੀਆਂ ਲੈ ਕੇ ਸੜਕਾਂ `ਤੇ ਘੁੰਮ ਰਹੇ ਹਨ।ਆਪਣੇ ਹੱਕ ਮੰਗਦੇ ਬੇਰੁਜ਼ਗਾਰਾਂ ਨੂੰ ਸਰਕਾਰਾਂ ਵੱਲੋਂ ਲਾਠੀਆਂ ਨਾਲ ਉਨ੍ਹਾਂ ਨੂੰ ਕੁੱਟਿਆ ਜਾਂਦਾ ਹੈ।ਉਨਾਂ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਬੇਰੋਜ਼ਗਾਰ ਨੌਜਵਾਨਾਂ ਦੀ ਅਵਾਜ਼ ਉਠਾਉਣ ਲਈ ਅਤਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਹੀਰਾ ਨੂੰ ਕਾਮਯਾਬ ਕੀਤਾ ਜਾਵੇ।ਇਸ ਮੌਕੇ ਸੂਬਾ ਪ੍ਰਧਾਨ ਅਜੈ ਕੁਮਾਰ ਚੀਨੂੰ, ਜਗਜੀਤ ਸਿੰਘ, ਪਾਸਟਰ  ਜਰਨੈਲ ਸਿੰਘ, ਕਸ਼ਮੀਰ ਸਿੰਘ ਅਤੇ ਹੋਰ ਪਾਰਟੀ ਮੈਂਬਰ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply