ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਸੇਰੋਂ ਰੋਡ ਤੇ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ
ਸਰਕਟ ਨਾਲ ਲੱਗੀ ਅੱਗ ਕਾਰਨ ਕਿਸਾਨ ਲੀਲਾ ਸਿੰਘ ਪੁੱਤਰ ਗੁਰਨਾਮ ਸਿੰਘ ਸਾਬਕਾ ਸਰਪੰਚ ਦੀ ਹੱਥੀ ਵੱਢੀ ਸਾਢੇ ਤਿੰਨ ਏਕੜ ਕਣਕ ਅਤੇ ਪਿੰਡ ਸ਼ਾਹਪੁਰ ਕਲਾਂ ਦੇ ਵੱਖ-ਵੱਖ ਕਿਸਾਨਾਂ ਦੇ ਲਗਪਗ ਪੰਜਾਹ ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ।ਇਸ ਅਗ `ਤੇ ਕਾਫੀ ਜੱਦੋਜਹਿਦ ਨਾਲ ਪਿੰਡ ਸ਼ਾਹਪੁਰ ਕਲਾਂ, ਸੇਰੋਂ ਝਾੜੋਂ, ਚੀਮਾ, ਬੀਰ ਕਲਾਂ, ਸਤੋਜ ਦੇ ਲੋਕਾਂ ਨੇ ਇਕੱਤਰ ਹੋ ਕੇ ਕਾਫੀ ਮੁਸ਼ੱਕਤ ਨਾਲ ਕਾਬੂ ਪਾਇਆ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਸੁਨਾਮ ਦੇ ਸੀਨੀਅਰ ਮੀਤ ਪ੍ਰਧਾਨ ਗੁਰਭਗਤ ਸਿੰਘ ਸ਼ਾਹਪੁਰ, ਗੁਰਮੇਲ ਸਿੰਘ ਇਕਾਈ ਪਧਾਨ, ਪ੍ਰਮਾਤਮਾ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਸ਼ਾਹਪੁਰ ਨੇ ਪੰਜਾਬ ਸਰਕਾਰ ਤੋਂ ਕਿਸਾਨਾਂ ਦੇ ਅੱਗ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media