Sunday, April 19, 2026

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਨਾਇਆ ਗਿਆ ਲੇਬਰ ਡੇਅ

ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੈਰਾਮਾਉਂਟ ਪਬਲਿਕ ਸਕੂਲ ਚੀਮਾ ਵਿਖੇ ਲੇਬਰ ਡੇਅ ਮਨਾਇਆ ਗਿਆ ਅਤੇ ਇਸ ਮੌਕੇ ਤੇ PUNJ0205201906ਸਕੂਲ ਦੇ ਐਮ.ਡੀ ਜਸਵੀਰ ਸਿੰਘ ਨੇ ਸਕੂਲ ਦੇ ਸਹਾਇਕ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।ਉਨਾਂ ਦੱਸਿਆ ਕਿ ਮਜ਼ਦੂਰ ਇੱਕ ਉਹ ਇਕਾਈ ਹੈ ਜੋ ਹਰ ਸਫਲਤਾ ਦਾ ਅਟੁੱਟ ਅੰਗ ਹੈ।ਸਕੂਲ ਦੇ ਬੱਚਿਆਂ ਨੇ ਕੁੱਝ ਸਮਾਂ ਮਜ਼ਦੂਰਾਂ ਨਾਲ ਬਿਤਾਇਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਮਿਹਨਤ ਕਰਨ ਦੀ ਸਿੱਖਿਆ ਮਿਲੀ ਤੇ ਬਾਅਦ ਵਿੱਚ ਉਨ੍ਹਾਂ ਨੂੰ ਮਠਿਆਈਆਂ ਵੰਡੀਆਂ।ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply