
ਫਾਜਿਲਕਾ, 13 ਸਤੰਬਰ (ਵਿਨੀਤ ਅਰੋੜਾ) – ਅੱਜ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ., ਜਿਲ੍ਹਾ ਪੁਲਿਸ ਮੁੱਖੀ ਸ੍ਰੀ ਸਵਪਨ ਸ਼ਰਮਾ, ਵਿਧਾਇਕ ਸ. ਗੁਰਤੇਜ ਸਿੰਘ ਘੁੜਿਆਣਾ ਤੇ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਬੋਹਰ ਸਬ ਡਵੀਜਨ ਦੇ ਬਰਸਾਤ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋ ਰਾਹਤ ਕਾਰਜਾਂ ਦਾ ਜਾਇਜਾ ਲਿਆ।ਡਿਪਟੀ ਕਮਿਸ਼ਨਰ ਨੇ ਪਿੰਡ ਬਲੂਆਣਾ, ਢਾਣੀ ਦੇਸ ਰਾਜ, ਰਾਮਗੜ੍ਹ, ਗੱਦਾ ਡੋਬ, ਭੰਗਾਲਾ, ਕੁੰਡਲ, ਧਰਾਂਗ ਵਾਲਾ, ਪੱਟੀ ਤਾਜਾ, ਗੋਬਿੰਦਗੜ੍ਹ, ਕੇਰਾ ਖੇੜਾ, ਬਹਾਦਰ ਖੇੜਾ, ਬਹਾਵਲ ਬਾਸੀ, ਢਾਬਾਂ ਕੋਕਰਿਆਂ, ਮਲੁਕਪੁਰ, ਅਤੇ ਅਬੋਹਰ ਸ਼ਹਿਰ ਤੋਂ ਇਲਾਵਾ ਝੂਮਿਆਂ ਵਾਲੀ, ਕਟੈਹੜਾ, ਘੱਲੂ, ਖੂਈ ਖੇੜਾ ਅਤੇ ਸ਼ਜਰਾਣਾ ਆਦਿ ਦਾ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਜਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਾਹਤ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇ ਅਤੇ ਪਾਣੀ ਦੀ ਨਿਕਾਸੀ ਸਬੰਧੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀ ਆਉਣੀ ਚਾਹੀਦੀ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਬਰਸਾਤ ਤੋਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਨਣ ਲਈ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਉਚ ਅਧਿਕਾਰੀਆਂ ਨਾਲ 15 ਸਤੰਬਰ ਨੂੰ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਮੌਕੇ ਤੇ ਆਦੇਸ਼ ਜਾਰੀ ਕਰਨਗੇ ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media