ਸੰਗਰੂਰ/ ਲੌਂਗੋਵਾਲ, 2 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ
ਕੇਵਲ ਸਿੰਘ ਢਿੱਲੋਂ ਦੀ ਧਰਮ ਪਤਨੀ ਸ੍ਰੀਮਤੀ ਮਨਜੀਤ ਕੌਰ ਢਿੱਲੋਂ ਨੇ ਵੀ ਚੋਣ ਮੁਹਿੰਮ ਦੀ ਕਮਾਨ ਮਜਬੂਤੀ ਸੰਭਾਲੀ ਹੋਈ ਹੈ। ਉਨਾਂ ਨੇ ਸੰਗਰੂਰ ਤੋਂ ਕੈਬਿਨੇਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਮੌਜੂਦਗੀ ਵਿੱਚ ਭਵਾਨੀਗੜ੍ਹ ਵਿਖੇ ਆਗਾਮੀ ਲੋਕ ਸਭਾ ਚੋਣਾਂ ਲਈ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ।
ਗ਼ੌਰਤਲਬ ਹੈ ਕਿ ਕੇਵਲ ਸਿੰਘ ਢਿੱਲੋਂ ਦੀ ਧਰਮ ਪਤਨੀ ਸ੍ਰੀਮਤੀ ਮਨਜੀਤ ਕੌਰ ਢਿੱਲੋਂ ਸੰਗਰੂਰ ਦੇ ਜੰਮਪਲ ਹਨ ਅਤੇ ਉਹਨਾਂ ਦਾ ਜੱਦੀ ਪਿੰਡ ਰੇਤਗੜ੍ਹ ਜਿਲ੍ਹਾ ਸੰਗਰੂਰ ਦੇ ਅਧੀਨ ਹੀ ਪੈਂਦਾ ਹੈ ਅਤੇ ਕੇਵਲ ਸਿੰਘ ਢਿੱਲੋਂ ਦਾ ਜੱਦੀ ਪਿੰਡ ਟੱਲੇਵਾਲ ਜਿਲ੍ਹਾ ਬਰਨਾਲਾ ਦੇ ਅਧੀਨ ਆਉਂਦਾ ਹੈ।ਆਪਣੇ ਭਾਸ਼ਣ ਦੌਰਾਨ ਸ੍ਰੀਮਤੀ ਮਨਜੀਤ ਕੌਰ ਢਿੱਲੋਂ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ 10 ਸਾਲ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਪੰਜ ਸਾਲਾਂ ਕਾਰਜਕਾਲ ਵਿੱਚ ਹਲਕੇ ਨੂੰ ਭਾਰੀ ਢਾਹ ਲੱਗੀ ਹੈ, ਜਿਸ ਕਰਨ ਸੰਗਰੂਰ ਲੋਕ ਸਭਾ ਹਲਕਾ ਵਿਕਾਸ ਦੇ ਪੱਖੋਂ ਪਿਛੜ ਗਿਆ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਲਕੇ ਦੇ ਵਿਕਾਸ ਲਈ ਕੇਵਲ ਸਿੰਘ ਢਿੱਲੋਂ ਨੂੰ ਜਿੱਤਾ ਕੇ ਸੰਸਦ ਵਿੱਚ ਭੇਜਣ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media